Monday, December 23, 2024

ਇੰਟਰ-ਯੂਨੀਵਰਸਿਟੀ ਆਰਟਿਸਟਿਕ ਜ਼ਿਮਨਾਸਟਿਕਸ ਤੇ ਰਿਦਮਿਕ ਜ਼ਿਮਨਾਸਟਿਕਸ (ਲੜਕਅਿਾਂ) ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ 30 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਆਲ ਇੰਡੀਆ ਜ਼ੋਨ ਇੰਟਰ-ਯੂਨੀਵਰਸਿਟੀ ਆਰਟਿਸਟਿਕ ਜ਼ਿਮਨਾਸਟਿਕਸ (ਲੜਕੀਆਂ) ਅਤੇ ਰਿਦਮਿਕ ਜ਼ਿਮਨਾਸਟਿਕਸ (ਲੜਕੀਆਂ) ਚੈਂਪੀਅਨਸ਼ਿਪ ਸ਼ੂਰੂ ਹੋ ਗਈਆਂ।ਇਸ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਤੋਂ ਆਈਆਂ ਖਿਡਾਰਨਾਂ ਨੇ ਆਰਟਿਸਟਿਕ ਜ਼ਿਮਨਾਸਟਿਕਸ ਅਤੇ ਰਿਦਮਿਕ ਜ਼ਿਮਨਾਸਟਿਕਸ ਦੀਆਂ ਆਈਟਮਾਂ ਵਿੱਚ ਭਾਗ ਲਿਆ ਅਤੇ ਪਹਿਲੇ ਦਿਨ ਹੀ ਸਾਰਿਆਂ ਨੇ ਚੰਗਾ ਪ੍ਰਦਰਸ਼ਨ ਕੀਤਾ। ਖੇਡ ਨਿਰਦੇਸ਼ਕ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਭਾਰਤ ਦੀਆਂ ਵੱਖ ਵੱਖ ਯੂਨੀਵਰਸਿਟੀਆਂ ਦੀਆਂ 100 ਟੀਮਾਂ ਦੇ 500 ਦੇ ਲਗਭਗ ਖਿਡਾਰੀ ਭਾਗ ਲੈ ਰਹੇ ਹਨ।
                  ਡਾ. ਸੁਖਦੇਵ ਸਿੰਘ ਨੇ ਕਿਹਾ ਕਿ ਕਿਸੇ ਵੀ ਖੇਡ ਨੂੰ ਖੇਡਦਿਆਂ ਪੁਜੀਸ਼ਨਾਂ ਅਤੇ ਮੁਕਾਮ ਪ੍ਰਾਪਤ ਕਰਨੇ ਇਸ ਦਾ ਇਕ ਮਹੱਤਵਪੂਰਨ ਹਿੱਸਾ ਹੈ ਅਤੇ ਜੇਕਰ ਅਸੀਂ ਆਪਣੀ ਖੇਡ ਨੂੰ ਸ਼ਿੱਦਤ ਨਾਲ ਖੇਡਦੇ ਹੋਏ ਚੰਗਾ ਮਹਿਸੂਸ ਕਰਦੇ ਹਾਂ ਤਾਂ ਸਾਨੂੰ ਨਤੀਜੇ ਹਾਂਮੁੱਖੀ ਮਿਲਣ ਦੀ ਸੰਭਾਵਨਾ ਬਣੀ ਰਹਿੰਦੀ ਹੈ।ਉਨ੍ਹਾਂ ਕਿਹਾ ਕਿ ਭਾਵੇਂ ਕਿ ਮੁਕਾਬਲੇਬਾਜ਼ੀ ਖੇਡਾਂ ਦਾ ਅਟੁੱਟ ਹਿੱਸਾ ਹੈ ਪਰ ਫਿਰ ਵੀ ਖੇਡ ਦੀ ਭਾਵਨਾ ਮੁਕਾਬਲੇਬਾਜ਼ੀ ਵਿਚ ਵੀ ਸੰਤੁਲਨ ਪੈਦਾ ਕਰਨ ਦੀ ਸਮਰੱਥਾ ਰੱਖਦੀ ਹੈ ਜਿਸ ਵਿਚ ਅਸੀਂ ਆਪਣੇ ਵਿਰੋਧੀ ਨੂੰ ਵੀ ਨਾਕਾਰਤਮਿਕਤਾ ਵਿਚੋਂ ਨਹੀਂ ਵੇਖਦੇ ਸਗੋਂ ਆਪਣੇ ਸਾਥੀ ਵਜੋਂ ਹੀ ਵੇਖਦੇ ਹਾਂ।ਉਨ੍ਹਾਂ ਕਿਹਾ ਕਿ ਮਿਥੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸੱਚੀ ਲਗਨ, ਦ੍ਰਿੜ ਨਿਸਚਾ ਅਤੇ ਹੱਡ ਭੰਨਵੀਂ ਮਿਹਨਤ ਜ਼ਰੂਰ ਰੰਗ ਲਿਆਉਂਦੀ ਹੈ।
                    ਕੰਵਰਮਨਦੀਪ ਸਿੰਘ, ਸਹਾਇਕ ਡਾਇਰੈਕਟਰ ਖੇਡਾਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਖਿਡਾਰੀਆਂ ਲਗਪਗ ਹਰ ਖੇਡ ਵਿਚ ਵਧੀਆ ਪ੍ਰਦਰਸ਼ਨ ਕਰਦੇ ਰਹੇ ਹਨ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਨ੍ਹਾਂ ਮੁਕਾਬਲ਼ਿਆਂ ਵਿਚ ਵਿਚ ਖਿਡਾਰੀਆਂ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …