Tuesday, March 31, 2026

ਐਸ.ਸੀ ਭਾਈਚਾਰੇ ’ਤੇ ਅਤਿਆਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ – ਐਸ.ਸੀ ਕਮਿਸ਼ਨ

ਬੱਚਤ ਭਵਨ ਵਿਖੇ 4 ਕੇਸਾਂ ਦੀ ਕੀਤੀ ਸੁਣਵਾਈ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਐਸ.ਸੀ ਭਾਈਚਾਰੇ ’ਤੇ ਹੁੰਦੇ ਕਿਸੇ ਵੀ ਅਤਿਆਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਦੀਪਕ ਕੁਮਾਰ ਸੀਨੀਅਰ ਵਾਇਸ ਚੇਅਰਮੈਨ ਅਤੇ ਰਾਜ ਕੁਮਾਰ ਹੰਸ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਬੱਚਤ ਭਵਨ ਵਿਖੇ ਵੱਖ-ਵੱਖ ਸ਼ਿਕਾਇਤਾਂ ਦੀ ਪੜਤਾਲ ਕਰਨ ਸਮੇਂ ਕੀਤਾ। ਉਨਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਸ.ਸੀ ਭਾਈਚਾਰੇ ’ਤੇ ਕੀਤੀਆਂ ਜਾਂਦੀਆਂ ਟਿੱਪਣੀਆਂ ਅਤੇ ਅਤਿਆਚਾਰ ਖਿਲਾਫ ਸਖਤ ਕਾਰਵਾਈ ਕਰੇਗਾ।
                      ਦੀਪਕ ਕੁਮਾਰ ਨੇ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਵੱਖ-ਵੱਖ 4 ਦਰਖਾਸਤਾਂ ਪ੍ਰਾਪਤ ਹੋਈਆਂ ਸਨ।ਜਿੰਨਾਂ ਵਿਚੋਂ ਇਕ ਸ਼ਿਕਾਇਤ ਦਵਿੰਦਰ ਕੌਰ ਵਿਧਵਾ ਗੁਰਮੇਜ ਸਿੰਘ ਪਿੰਡ ਇੱਬਣ ਕਲਾਂ ਨੇ ਕੀਤੀ ਸੀ। ਉਸ ਨੇ ਕਿਹਾ ਸੀ ਕਿ ਉਹ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦੀ ਹੈ ਅਤੇ ਉਸ ਨਾਲ ਕੁੱਝ ਵਿਅਕਤੀਆਂ ਨੇ ਗਲਤ ਹਰਕਤਾਂ ਕੀਤੀਆਂ ਹਨ ਅਤੇ ਉਸ ਨਾਲ ਕੁੱਟ ਮਾਰ ਕੀਤੀ ਹੈ ਅਤੇ ਇਸੇ ਤਰ੍ਹਾਂ ਇਕ ਹੋਰ ਸ਼ਿਕਾਇਤ ਰਜਿੰਦਰ ਕੁਮਾਰ ਨਿਊ ਮਾਡਲ ਟਾਊਨ ਛੇਹਰਟਾ ਨੇ ਦੱਸਿਆ ਕਿ ਉਸ ਦੀ ਦੁਕਾਨ ਦੇ ਤਾਲੇ ਤੋੜ ਕੇ ਭੰਨ ਤੋੜ ਕੀਤੀ ਗਈ ਹੈ ਅਤੇ ਪੁਲਿਸ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ ਅਤੇ ਇਕ ਹੋਰ ਸ਼ਿਕਾਇਤ ‘ਚ ਪਿੰਡ ਨਾਗ ਖੁਰਦ ਦੇ ਮਰਦਾਨਾ ਨੇ ਦੱਸਿਆ ਕਿ ਡਿਪੂ ਹੋਲਡਰ ਨੇ ਜਾਤੀ ਸੂਚਕ ਸ਼ਬਦ ਬੋਲੇ ਹਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ।ਇਕ ਹੋਰ ਸ਼ਿਕਾਇਤ ਦਰਸ਼ਨ ਕੌਰ ਪਿੰਡ ਭੈਣੀ ਲਿੱਧੜ ਥਾਣਾ ਮਜੀਠਾ ਨੇ ਕਰਦਿਆਂ ਕਿਹਾ ਕਿ ਮਜਬੀ ਸਿੱਖ ਜਾਤੀ ਨਾਲ ਸਬੰਧ ਰੱਖਦੀ ਜਿਸ ਨੇ ਦੋਸ਼ ਲਗਾਇਆ ਕਿ ਪਿੰਡ ਦੇ ਕੁੱਝ ਵਿਅਕਤੀਆਂ ਨੇ ਉਸ ਦੇ ਲੜਕੇ ਨੂੰ ਉਲਟਾ ਲਟਕਾ ਕੇ ਕੁੱਟਮਾਰ ਕੀਤੀ ਹੈ ਜਿਸ ਦੀ ਸ਼ੋਸ਼ਲ ਮੀਡੀਆ ਤੇ ਵੀਡੀਓ ਵੀ ਵਾਇਰਲ ਹੋਈ ਹੈ।ਪ੍ਰੰਤੂ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।
                  ਇਹ ਸਾਰੀਆਂ ਸ਼ਿਕਾਇਤਾਂ ਸੁਣਨ ਉਪਰੰਤ ਦੀਪਕ ਕੁਮਾਰ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦੇ ਕਾਰਵਾਈ ਕਰਦੇ ਹੋਏ 6 ਅਪ੍ਰੈਲ ਤੱਕ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਜੇਕਰ ਜੁਰਮ ਦੀ ਧਾਰਾ ਵਿੱਚ ਕੋਈ ਵਾਧਾ ਕਰਨਾ ਹੈ ਤਾਂ ਉਹ ਵੀ ਕੀਤਾ ਜਾਵੇ।
ਇਸ ਮੌਕੇ ਐਸ.ਡੀ.ਐਮ ਮਜੀਠਾ ਸ੍ਰੀਮਤੀ ਅਮਨਦੀਪ ਕੌਰ, ਐਸ.ਪੀ ਜੇ.ਐਸ ਵਾਲੀਆ, ਡੀ.ਐਸ.ਪੀ ਬਲਬੀਰ ਸਿੰਘ ਅਤੇ ਮਨਮੋਹਣ ਸਿੰਘ ਮਜੀਠਾ ਜਿਲ੍ਹਾ ਭਲਾਈ ਅਫਸਰ ਸੰਜੀਵ ਮੰਨਣ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …