Tuesday, November 24, 2026

ਕਿਰਾਏਦਾਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣੀ ਲਾਜ਼ਮੀ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਫ਼ੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਉਨਾਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਂਦਿਆਂ ਕਿਹਾ ਹੈ ਕਿ ਜਦੋਂ ਵੀ ਕੋਈ ਮਕਾਨ ਮਾਲਕ ਆਪਣੀ ਜਗਾ ਰਿਹਾਇਸ਼/ਵਪਾਰਕ ਮਕਸਦ ਲਈ ਕਿਰਾਏ ‘ਤੇ ਦੇਂਦੇ ਹਨ ਤਾਂ ਉਸ ਸਮੇਂ ਕਿਰਾਏਦਾਰ ਆਪਣਾ ਸਹੀ ਪਤਾ ਨਹੀਂ ਦਿੰਦੇ ਅਤੇ ਅਜਿਹੇ ਕਈ ਲੋਕ ਜੁਰਮ ਕਰਨ ਤੋਂ ਬਾਅਦ ਕਿਰਾਏ ਵਾਲੀ ਜਗਾ ਛੱਡ ਕੇ ਚਲੇ ਜਾਂਦੇ ਹਨ।ਇਸ ਲਈ ਜ਼ਰਮਾਂ ਦੀ ਰੋਕ-ਥਾਮ ਲਈ ਇਹ ਜ਼ਰੂਰੀ ਹੈ ਕਿ ਜਦੋਂ ਵੀ ਕਿਸੇ ਮਕਾਨ ਮਾਲਕ ਨੇ ਆਪਣੀ ਕੋਈ ਜਗਾ ਕਿਰਾਏ ‘ਤੇ ਦੇਣੀ ਹੋਵੇ ਤਾਂ ਉਹ ਮਾਲਕ ਮਕਾਨ ਅਜਿਹੇ ਕਿਰਾਏਦਾਰ ਦਾ ਪਤਾ ਅਤੇ ਵੇਰਵਾ ਪ੍ਰਾਪਤ ਕਰਕੇ ਅਗਾਂਊਂ ਤੌਰ ‘ਤੇ ਆਪਣੇ ਇਲਾਕੇ ਦੇ ਪੁਲਿਸ ਸਟੇਸ਼ਨ ‘ਚ ਦੇਵੇ ਤਾਂ ਜੋ ਪੁਲਿਸ ਉਸ ਦੀ ਤਸਦੀਕ ਕਰ ਸਕੇ।ਇਹ ਹੁਕਮ 29 ਮਈ 2022 ਤੱਕ ਲਾਗੂ ਰਹੇਗਾ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …