ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ
ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿੱਚ ਉਨਾਂ ਕਿਹਾ ਹੈ ਕਿ ਜ਼ਿਲਾ ਅੰਮਿ੍ਰਤਸਰ ਵਿੱਚ ਕੁੱਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਹੁਕਮ 29 ਮਈ 2022 ਤੱਕ ਲਾਗੂ ਰਹੇਗਾ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media