Monday, September 14, 2026

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਤੇ ਵਰਦੀਆਂ ਬਾਰੇ ਮੁੱਖ ਮੰਤਰੀ ਦੇ ਐਲਾਨ ਦਾ ਮੰਚ ਵਲੋਂ ਸਵਾਗਤ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਸ

Charanjit Gumtala

ਐਲਾਨ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਪ੍ਰਾਈਵੇਟ ਸਕੂਲ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ ਅਤੇ ਨਾ ਹੀ ਕਿਤਾਬਾਂ ਅਤੇ ਵਰਦੀਆਂ ਦੀ ਖ੍ਰੀਦ ਲਈ ਮਾਪਿਆਂ ‘ਤੇ ਖਾਸ ਦੁਕਾਨ ਤੋਂ ਖ੍ਰੀਦ ਕਰਨ ਲਈ ਦਬਾਅ ਪਾ ਸਕਣਗੇ।ਇਸ ਤਰ੍ਹਾਂ ਹੁਣ ਮਾਪੇ ਆਪਣੀ ਮਰਜ਼ੀ ਦੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖ੍ਰੀਦ ਸਕਣਗੇ।ਡਾ. ਗੁਮਟਾਲਾ ਨੇ ਮੁੱਖ ਮੰਤਰੀ ਦੇ ਇਸ ਐਲਾਨ ਦਾ ਵੀ ਸਵਾਗਤ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਫੀਸਾਂ ਅਤੇ ਵਰਦੀਆਂ ਬਾਰੇ ਜਲਦੀ ਹੀ ਨੀਤੀ ਤਿਆਰ ਕੀਤੀ ਜਾਵੇਗੀ।ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪੰਜਾਬ ਵਿੱਚ ਕਈ ਥਾਵਾਂ ‘ਤੇ ਮਾਪੇ ਹਰ ਸਾਲ ਫੀਸਾਂ ਅਤੇ ਸਲਾਨਾ ਫੰਡਾਂ ਵਿੱਚ ਕੀਤੇ ਜਾਂਦੇ ਵਾਧੇ ਵਿਰੁੱਧ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਨੂੰ ਇਸ ਨਾਲ ਵੱਡੀ ਰਾਹਤ ਮਿਲੇਗੀ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …