ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ, ਧਾਰਮਿਕ ਸਹਿਤ ਦੀ ਛਪਾਈ ਆਦਿ ਲਈ ਰੱਖੀ ਵਿਸ਼ੇਸ਼ ਰਾਸ਼ੀ
ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਵਿੱਤੀ ਸਾਲ 2022-23 ਦਾ ਸਾਲਾਨਾ
ਬਜਟ 9 ਅਰਬ 88 ਕਰੋੜ 15 ਲੱਖ 53 ਹਜ਼ਾਰ 780 ਰੁਪਏ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤਾ ਗਿਆ।ਬਜ਼ਟ ਇਜ਼ਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਇਆ, ਜਿਸ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ 101 ਮੈਂਬਰ ਹਾਜ਼ਰ ਸਨ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਪ੍ਰਵਾਨਗੀ ਦਿੱਤੀ।ਜਥੇਦਾਰ ਪੰਜੋਲੀ ਨੇ ਆਪਣੇ ਬਜਟ ਭਾਸ਼ਣ ਦੌਰਾਨ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਅਤੇ ਖਰਚਿਆਂ ਦੇ ਵੇਰਵੇ ਸਾਂਝੇ ਕੀਤੇ, ਜਿਸ ਅਨੁਸਾਰ ਸਾਲ 2022-23 ਦੌਰਾਨ ਹੋਣ ਵਾਲੇ ਖਰਚਿਆਂ ਦਾ ਅਨੁਮਾਨ 9 ਅਰਬ 88 ਕਰੋੜ 15 ਲੱਖ 53780 ਰੁਪਏ, ਜਦਕਿ ਹੋਣ ਵਾਲੀ ਅਨੁਮਾਨਿਤ ਆਮਦਨ 9 ਅਰਬ 58 ਕਰੋੜ 45 ਲੱਖ 34985 ਰੁਪਏ ਹੈ।
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਗੁਰਪ੍ਰੀਤ ਸਿੰਘ ਝੱਬਰ, ਬਾਬਾ ਬੂਟਾ ਸਿੰਘ ਅਤੇ ਬਲਵਿੰਦਰ ਸਿੰਘ ਬੈਂਸ ਨੇ ਵੀ ਸੰਬੋਧਨ ਕੀਤਾ।ਬੁਲਾਰਿਆਂ ਨੇ ਸਿੱਖ ਸੰਸਥਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸਿੱਖ ਮਸਲਿਆਂ ਸਬੰਧੀ ਕੁਝ ਸੁਝਾਅ ਵੀ ਪੇਸ਼ ਕੀਤੇ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੁਲਾਰਿਆਂ ਦੇ ਸੁਝਾਵਾਂ ਦਾ ਸਵਾਗਤ ਕਰਦਿਆਂ ਇਨ੍ਹਾਂ ’ਤੇ ਗੋਰ ਕਰਨ ਦਾ ਭਰੋਸਾ ਦਿੱਤਾ।ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਵੱਲੋਂ ਚਲਾਈ ਗਈ।
ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ 101 ਮੈਂਬਰ ਹਾਜ਼ਰ ਸਨ।ਇਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਮੈਂਬਰ ਮੈਂਬਰ ਸੁਰਜੀਤ ਸਿੰਘ ਕੰਗ, ਸਰਵਣ ਸਿੰਘ ਕੁਲਾਰ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ, ਮੈਂਬਰ ਦਲਜੀਤ ਸਿੰਘ ਭਿੰਡਰ, ਹਰਪਾਲ ਸਿੰਘ, ਹਰਭਜਨ ਸਿੰਘ ਮਸਾਣਾਂ, ਭੁਪਿੰਦਰ ਸਿੰਘ ਅਸੰਧ, ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਜਗਸੀਰ ਸਿੰਘ ਮਾਂਗੇਆਣਾ, ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਨਵਤੇਜ ਸਿੰਘ ਕਾਉਣੀ, ਕੌਰ ਸਿੰਘ ਬਹਾਵਵਾਲਾ, ਬੀਬੀ ਪ੍ਰਮਿੰਦਰ ਕੌਰ, ਦਰਸ਼ਨ ਸਿੰਘ ਬਰਾੜ, ਪ੍ਰੀਤਮ ਸਿੰਘ ਮਲਸੀਹਾਂ, ਦਰਸ਼ਨ ਸਿੰਘ ਸ਼ੇਰਖਾਂ, ਬਲਵਿੰਦਰ ਸਿੰਘ ਭੰਮਾਂਲੰਡਾ, ਸਤਪਾਲ ਸਿੰਘ ਤਲਵੰਡੀ ਭਾਈ, ਗੁਰਮੀਤ ਸਿੰਘ ਬੂਹ, ਜੁਗਰਾਜ ਸਿੰਘ ਦੋਧਰ, ਬੀਬੀ ਨਰਿੰਦਰ ਕੌਰ, ਗੁਰਮੇਲ ਸਿੰਘ ਸੰਗਤਪੁਰਾ, ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਗੁਰਿੰਦਰ ਕੌਰ, ਸ਼ੇਰ ਸਿੰਘ ਮੰਡਵਾਲਾ, ਫੁੰਮਣ ਸਿੰਘ, ਮੇਜਰ ਸਿੰਘ ਮਹਿਰਾਜ, ਬੀਬੀ ਜਸਪਾਲ ਕੌਰ, ਅਮਰੀਕ ਸਿੰਘ ਕੋਟ ਸ਼ਮੀਰ, ਬੀਬੀ ਜੋਗਿੰਦਰ ਕੌਰ, ਸੁਰਜੀਤ ਸਿੰਘ ਰਾਏਪੁਰ, ਮਾਸਟਰ ਮਿੱਠੂ ਸਿੰਘ ਕਾਹਨੇਕੇ, ਬਾਬਾ ਬੂਟਾ ਸਿੰਘ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਪਰਮਜੀਤ ਕੌਰ, ਬੀਬੀ ਜਸਪਾਲ ਕੌਰ, ਮਲਕੀਤ ਸਿੰਘ ਚੰਗਾਲ, ਪਰਮਜੀਤ ਸਿੰਘ ਖ਼ਾਲਸਾ, ਬਲਦੇਵ ਸਿੰਘ ਚੂੰਗਾ, ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਭੁਪਿੰਦਰ ਸਿੰਘ ਭਲਵਾਨ, ਹਰਦੇਵ ਸਿੰਘ ਰੋਂਗਲਾ, ਸਤਵਿੰਦਰ ਸਿੰਘ ਟੌਹੜਾ, ਜਰਨੈਲ ਸਿੰਘ ਕਰਤਾਰਪੁਰ, ਜਸਮੇਲ ਸਿੰਘ ਲਾਛੜੂ, ਨਿਰਮੈਲ ਸਿੰਘ ਜੌਲਾਂ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖ਼ਾਲਸਾ, ਰਘਬੀਰ ਸਿੰਘ ਸਹਾਰਨਮਾਜਰਾ, ਚਰਨ ਸਿੰਘ ਆਲਮਗੀਰ, ਹਰਪਾਲ ਸਿੰਘ ਜੱਲ੍ਹਾ, ਹਰਪ੍ਰੀਤ ਸਿੰਘ ਗਰਚਾ, ਭਾਈ ਗੁਰਚਰਨ ਸਿੰਘ ਗਰੇਵਾਲ, ਕੇਵਲ ਸਿੰਘ ਬਾਦਲ, ਬਲਵਿੰਦਰ ਸਿੰਘ ਬੈਂਸ, ਸਰਬੰਸ ਸਿੰਘ ਮਾਣਕੀ, ਬੀਬੀ ਹਰਜਿੰਦਰ ਕੌਰ, ਗੁਰਬਖ਼ਸ਼ ਸਿੰਘ ਖ਼ਾਲਸਾ, ਬਲਦੇਵ ਸਿੰਘ ਕਲਿਆਣ, ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭਟਨੂਰਾ, ਬਲਜੀਤ ਸਿੰਘ ਜਲਾਲਉਸਮਾਂ, ਅਮਰਜੀਤ ਸਿੰਘ ਭਲਾਈਪੁਰ, ਗੁਰਬਚਨ ਸਿੰਘ ਕਰਮੂੰਵਾਲਾ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ, ਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਮਾਸਟਰ ਅਮਰੀਕ ਸਿੰਘ ਵਿਛੋਆ, ਬੀਬੀ ਸਵਰਨ ਕੌਰ ਤੇੜਾ, ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਤੁਗਲਵਾਲਾ, ਗੁਰਨਾਮ ਸਿੰਘ, ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਤਾਰਾ ਸਿੰਘ ਤਲਵੰਡੀ, ਅਮਰਜੀਤ ਸਿੰਘ ਚਾਵਲਾ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਭਾਈ ਰਾਮ ਸਿੰਘ, ਸੁਖਜੀਤ ਸਿੰਘ ਕਾਦੀਆਂ ਆਦਿ ਮੌਜੂਦ ਸਨ।
Punjab Post Daily Online Newspaper & Print Media