ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਬੱਸ ਸਟੈਡ ‘ਤੇ ਬੱਸਾਂ ਨਾ ਰੋਕਣ ਵਾਲੇ ਡਰਾਈਵਰਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।ਮਨਿੰਦਰ ਸਿੰਘ ਜਨਰਲ ਮੈਨੇਜਰ ਪੰਜਾਬ ਰੋਡਵੇਜ ਅੰਮ੍ਰਿਤਸਰ-1 ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਵਲੋ ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਜੰਡਿਆਲਾ ਗੁਰੂ ਬੱਸ ਸਟੈਡ ‘ਤੇ ਨਹੀ ਰੋਕੀਆਂ ਜਾਂਦੀਆਂ।ਜਿਸ ਕਰਕੇ ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਲਈ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਜੰਡਿਆਲਾ ਗੁਰੂ ਬੱਸ ਸਟੈਡ ‘ਤੇ ਬੱਸਾਂ ਨੂੰ ਰੋਕਣਾ ਯਕੀਨੀ ਬਣਾਇਆ ਜਾਵੇ।ਇੰਨਾਂ੍ਹ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੰਵਲਜੀਤ ਸਿੰਘ ਸਬ ਇੰਸਪੈਕਟਰ ਰੋਡਵੇਜ਼ ਅੰਮ੍ਰਿਤਸਰ-1 ਦੀ ਡਿਊਟੀ ਸਵੇਰੇ 7.30 ਵਜੇ ਤੋ ਬਾਦ ਦੁਪਿਹਰ 3.30 ਵਜੇ ਤੱਕ ਜੰਡਿਆਲਾ ਗੁਰੂ ਬੱਸ ਸਟੈਡ ‘ਤੇ ਲਗਾਈ ਗਈ ਹੈ।ਉਨਾਂ੍ਹ ਦੱਸਿਆ ਕਿ ਜੇਕਰ ਕੋਈ ਵੀ ਬੱਸ ਆਉਦੇ/ਜਾਂਦੇ ਸਮੇਂ ਜੰਡਿਆਲਾ ਗੁਰੂ ਵਿਖੇ ਨਹੀਂ ਰੁੱਕਦੀ ਤਾਂ ਉਸ ਬੱਸ ਦੇ ਡਰਾਈਵਰ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media