ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰ ਕੌਰ
ਦੀ ਅਗਵਾਈ ਵਿੱਚ ਬਲਾਕ ਕੌਹਰੀਆਂ ‘ਚ ਪੋਸ਼ਣ ਅਭਿਆਨ ਅਧੀਨ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ।ਇਸ ਅਭਿਆਨ ਦਾ ਮੁੱਖ ਮਕਸਦ 0-6 ਸਾਲ ਦੇ ਬੱਚਿਆਂ, ਗਰਭਵਤੀ ਔਰਤਾਂ, ਨਰਸਿੰਗ ਮਾਵਾਂ ਅਤੇ ਕਿਸ਼ੋਰੀਆਂ ਵਿੱਚ ਕੁਪੋਸ਼ਣ ਦੀ ਸਮੱਸਿਆਂ ਨੂੰ ਦੂਰ ਕਰਨਾ ਅਤੇ ਸਿਹਤ ਪੱਧਰ ਨੂੰ ਉਚਾ ਚੁੱਕਣਾ ਹੈ।ਬਲਾਕ ਐਜੂਕੇਟਰ ਨਰਿੰਦਰ ਪਾਲ ਸਿੰਘ ਨੋਡਲ ਅਫਸਰ ਆਈ.ਈ.ਸੀ ਨੇ ਦੱਸਿਆ ਕਿ ਇਸ ਅਭਿਆਨ ਦੇ ਮੁੱਖ ਟੀਚੇ 0-6 ਸਾਲ ਵਾਲੇ, ਘੱਟ ਵਜਨ ਵਾਲੇ ਬੱਚਿਆਂ, 6 ਤੋ 59 ਮਹੀਨੇ ਦੇ ਬੱਚਿਆਂ 5 ਤੋਂ 49 ਸਾਲ ਦੇ ਵਿਚਕਾਰ ਦੀਆਂ ਕਿਸ਼ੋਰ ਲੜਕੀਆਂ ਅਤੇ ਔਰਤਾਂ ਵਿੱਚ ਅਨੀਮੀਆ ਦੀ ਦਰ ਘਟਾਉਣਾ ਅਤੇ ਘੱਟ ਵਜਨ ਵਾਲੇ ਬੱਚਿਆਂ ਦਾ ਅੰਕੜਾ ਘਟਾਉਣਾ ਹੈ।
ਉਨ੍ਹਾਂ ਦੱਸਿਆ ਕਿ ਪੋਸ਼ਣ ਪੰਦਰਵਾੜਾ ਦੌਰਾਨ ਬਲਾਕ ਵਿੱਚ ਵੱਖ-ਵੱਖ ਪਿੰਡਾਂ ‘ਚ ਸਮੁਦਾਇਕ ਗਤੀਵਿਧੀਆਂ ਕੀਤੀਆ ਜਾ ਰਹੀਆ ਹਨ ਅਤੇ ਲੋਕਾਂ ਨੂੰ ਪੋਸ਼ਟਿਕ ਖੁਰਾਕ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਂਵਾਂ ਨੂੰ ਕੁਪੋਸ਼ਣ ਅਤੇ ਅਨੀਮੀਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਗਰਭਵਤੀ ਔਰਤਾਂ ਨੂੰ ਗਰਭ ਦੌਰਾਨ ਟੀ.ਟੀ ਟੀਕਾਕਰਨ, ਆਇਰਨ -ਫੋਲਿਕਐਸਿਡ ਦੀਆਂ ਗੋਲੀਆਂ ਅਤੇ ਸੰਤੁਲਿਤ ਭੋਜਨ ਲੈਣਾ ਬਹੁਤ ਜਰੂਰੀ ਹੈ।
ਸਬ ਸੈਂਟਰ ਚੱਠਾ ਨਨਹੇੜਾ ਵਿਖੇ ਮਲਟੀਪਰਪਜ ਸੁਪਰਵਾਈਜ਼ਰ ਦਰਸ਼ਨ ਸਿੰਘ, ਸੀ.ਐਚ.ਓ ਅਮਨਦੀਪ ਕੌਰ, ਮਲਟੀਪਰਪਜ ਹੈਲਥ ਵਰਕਰ ਲਖਵਿੰਦਰ ਸਿੰਘ ਅਤੇ ਇੰਦਰਜੀਤ ਕੌਰ ਨੇ ਹਾਜ਼ਰੀਨ ਨੂੰ ਪੋਸ਼ਣ ਦੀ ਮਹੱਤਤਾ ਬਾਰੇ ਦੱਸਦਿਆਂ ਸੰਤੁਲਿਤ ਭੋਜਨ ਦਾ ਸੇਵਨ ਕਰਨ ‘ਤੇ ਜ਼ੋਰ ਦਿੱਤਾ।
ਇਸ ਮੌਕੇ ਖੂਨ ਦੀ ਜਾਂਚ ਕੀਤੀ ਗਈ ਅਤੇ ਆਇਰਨ ਫੌਲਿਕ ਐਸਿਡ ਦੀਆ ਗੋਲ਼ੀਆਂ ਵੰਡੀਆਂ ਗਈਆਂ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media