ਅੰਮ੍ਰਿਤਸਰ, 31 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਫ਼ਾਰ ਵੂਮੈਨ,
ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਅਤੇ ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵੱਖ-ਵੱਖ ਪ੍ਰੀਖਿਆਵਾਂ ’ਚ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜ਼ੇ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।ਜਿਸ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਪਰੋਕਤ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਵਿਦਿਆਰਥੀਆਂ ਵਲੋਂ ਇਮਤਿਹਾਨਾਂ ’ਚ ਸ਼ਾਨਦਾਰ ਕਾਰਗੁਜ਼ਾਰੀ ’ਤੇ ਵਧਾਈ ਦਿੱਤੀ ਹੈ।
ਇਸ ਦੌਰਾਨ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕਾਲਜ ਦੇ ਐਮ.ਏ ਅੰਗਰੇਜ਼ੀ ਦੇ ਵਿਦਿਆਰਥੀ ਅਮਨਦੀਪ ਸਿੰਘ ਨੇ ਯੂ.ਜੀ.ਸੀ ਵਲੋਂ ਪ੍ਰੋਫੈਸਰਾਂ ਦੀ ਭਰਤੀ ਲਈ ਲਾਜ਼ਮੀ ਨੈਸ਼ਨਲ ਇਲਜ਼ੀਬਿਲਟੀ ਟੈਸਟ ਦੀ ਪ੍ਰੀਖਿਆ ਨੂੰ ਪਾਸ ਕਰਕੇ ਸਫ਼ਲਤਾ ਹਾਸਲ ਕੀਤੀ ਹੈ।ਇਸੇ ਤਰ੍ਹਾਂ ਵੂਮੈਨ ਕਾਲਜ ਦੇ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੀਆਂ 8 ਵਿਦਿਆਰਥਣਾਂ ਨੇ ਯੂ.ਜੀ.ਸੀ ਨੈਟ ’ਚ ਕੁਆਲੀਫ਼ਾਈ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।ਉਕਤ ਵਿਦਿਆਰਥਣਾਂ ’ਚੋਂ 4 ਨੇ ਇਕਨਾਮਿਕਸ ’ਚ, 1 ਪੰਜਾਬੀ, 3 ਐਜ਼ੂਕੇਸ਼ਨ ’ਚ ਅਤੇ ਇਨ੍ਹਾਂ ’ਚੋਂ 2 ਨੇ ਜੀ.ਆਰ.ਐਫ਼ ’ਚ ਸ਼ਾਨਦਾਰ ਨਤੀਜ਼ਾ ਹਾਸਲ ਕੀਤਾ ਹੈ।
ਇਸੇ ਤਰ੍ਹਾਂ ਐਜ਼ੂਕੇਸ਼ਨ ਕਾਲਜ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੁਆਰਾ ਕਰਵਾਈ ਗਈ ਬੀ. ਐਡ, ਐਮ.ਐਡ (3 ਸਾਲਾ ਇੰਟੈਗ੍ਰੇਟਿਡ ਕੋਰਸ) ਸਮੈਸਟਰ ਪਹਿਲਾਂ ਦੇ ਵਿਦਿਆਰਥੀਆਂ ਦੁਆਰਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਕੋਰਸ ’ਚ ਵਿਦਿਆਰਥਣ ਸੁਖਲੀਨ ਕੌਰ ਵਲੋਂ 84.1%, ਪਲਵੀ ਅਤੇ ਤਲਵਿੰਦਰ ਕੌਰ ਨੇ 83.66%, ਹਰਸਿਮਰਨਜੀਤ ਕੌਰ 83.5%, ਅਤੇ ਸੁਖਪ੍ਰੀਤ ਕੌਰ ਨੇ 83.3% ਅੰਕ ਲੈ ਕੇ ਯੂਨੀਵਰਸਿਟੀ ’ਚੋਂ ਕ੍ਰਮਵਾਰ ਪਹਿਲਾ, ਤੀਜਾ, ਚੌਥਾ ਅਤੇ ਪੰਜਵਾਂ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ।ਜਦ ਕਿ ਲਾਅ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 9ਵਾਂ ਦੀ ਪ੍ਰੀਖਿਆ ਦੇ ਐਲਾਨੇ ਨਤੀਜ਼ਿਆਂ ’ਚੋਂ ਕਾਲਜ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ 423 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ।
ਪ੍ਰਿੰ: ਡਾ. ਮਹਿਲ ਸਿੰਘ, ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਪ੍ਰਿੰਸੀਪਲ ਡਾ. ਹਰਪ੍ਰ੍ਰੀਤ ਕੌਰ ਅਤੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸਾਂਝੇ ਤੌਰ ’ਤੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media