ਅੰਮ੍ਰਿਤਸਰ, 31 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜ਼ਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵਲੋਂ ਅਲੂਮਨੀ
ਮੀਟ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਐਲੂਮਨੀ ਮੀਟ ’ਚ ਪੰਜਾਬ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ’ਚ ਕੰਮ ਕਰ ਰਹੇ ਕਾਲਜ਼ ਦੇ ਸਾਬਕਾ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਜਿਨ੍ਹਾਂ ਦਾ ਡੀਨ ਅਤੇ ਵਿਭਾਗ ਦੇ ਮੁਖੀ ਡਾ. ਏ.ਕੇ ਕਾਹਲੋਂ ਅਤੇ ਅਲੂਮਨੀ ਮੀਟ ਦੇ ਕੋਆਰਡੀਨੇਟਰ ਡਾ. ਸਵਰਾਜ ਕੌਰ ਵਲੋਂ ਸਵਾਗਤ ਕੀਤਾ ਗਿਆ।
ਇਸ ਦੌਰਾਨ ਡਾ. ਮਹਿਲ ਸਿੰਘ ਨੇ ਕਿਹਾ ਕਿ ਅਲੂਮਨੀ ਮਿਲਣੀ ਦਾ ਉਦੇਸ਼ ਕਾਲਜ ਦੇ ਸਾਬਕਾ ਵਿਦਿਆਰਥੀਆਂ ਅਤੇ ਮੌਜ਼ੂਦਾ ਵਿਦਿਆਰਥੀਆਂ ਦਰਅਿਮਾਨ ਆਪਸੀ ਲਾਹੇਵੰਦ ਤਾਲਮੇਲ ਨੂੰ ਉਤਸ਼ਾਹਿਤ ਕਰਨਾ ਹੈ।ਉਨ੍ਹਾਂ ਕਿਹਾ ਕਿ ਸਾਬਕਾ ਵਿਦਿਆਰਥੀਆਂ ਨਾਲ ਸਬੰਧ ਬਣਾਈ ਰੱਖਣਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਹ ਕਾਲਜ ਦੀ ਵਿਰਾਸਤ ਨੂੰ ਬਰਕਰਾਰ ਰੱਖਣ ਅਤੇ ਅਲੂਮਨੀ ਰਾਬਤੇ ਰਾਹੀਂ ਵਿਦਿਆਰਥੀਆਂ ਦੀ ਪਲੇਸਮੈਂਟ ਨੂੰ ਬਿਹਤਰ ਬਣਾਉਣ ’ਚ ਮਦਦ ਕਰਦਾ ਹੈ।ਡਾ. ਮਹਿਲ ਸਿੰਘ ਨੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਸ੍ਰੀਮਤੀ ਨਵਜੀਤ ਕੌਰ, ਸ੍ਰੀਮਤੀ ਭੁਪਿੰਦਰਜੀਤ ਕੌਰ, ਸ੍ਰ੍ਰੀਮਤੀ ਹਰਪ੍ਰੀਤ ਕੌਰ, ਸ੍ਰੀਮਤੀ ਨਿਤਿਨ ਸਹਿਗਲ, ਅਨਿਰੁਧ ਤ੍ਰੇਹਨ, ਗੁਰਪਾਲ ਸਿੰਘ ਸਮੇਤ ਵੱਖ-ਵੱਖ ਬੈਚਾਂ ਤੋਂ ਵਿਭਾਗ ਦੇ ਪੁਰਾਣੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਅਤੇ ਇਸ ਦਿਨ ਨੂੰ ਆਪਣੇ ਅਤੇ ਵਿਭਾਗ ਲਈ ਯਾਦਗਾਰੀ ਬਣਾਇਆ।ਡਾ. ਕਾਹਲੋਂ ਅਤੇ ਡਾ. ਸਵਰਾਜ ਕੌਰ ਨੇ ਸਾਬਕਾ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।ਜਦ ਕਿ ਡਾ. ਸਾਮੀਆ ਚੱਠਾ ਨੇ ਮੰਚ ਸੰਚਾਲਨ ਕੀਤਾ।
ਡਾ. ਨਿਧੀ ਸਭਰਵਾਲ ਨੇ ਸਾਬਕਾ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਿਲਣੀ ਸਾਨੂੰ ਵਿਭਾਗ ਦੀਆਂ ਸਿੱਖਿਆ, ਖੋਜ ਅਤੇ ਹੋਰਨਾਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਹੋਰ ਸੁਵਿਧਾ ਪ੍ਰਦਾਨ ਕਰਨ ’ਚ ਸਹਾਈ ਸਿੱਧ ਹੋਵੇਗੀ।
ਇਸ ਮੌਕੇ ਡਾ. ਦੀਪਕ ਦੇਵਗਨ, ਡਾ.ਪੂਨਮ ਸ਼ਰਮਾ, ਡਾ. ਅਜੈ ਸਹਿਗਲ, ਡਾ. ਰਛਪਾਲ ਸਿੰਘ ਤੇ ਹੋਰ ਫੈਕਲਟੀ ਮੈਂਬਰ ਵੀ ਸ਼ਾਮਿਲ ਹੋਏ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media