ਅੰਮ੍ਰਿਤਸਰ, 31 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸਹਿਯੋਗ ਨਾਲ
ਧਾਰਮਿਕ ਪ੍ਰੀਖਿਆ ਕਰਵਾਈ ਗਈ।ਜਿਸ ਵਿੱਚ ਦੂਜੇ ਦਰਜ਼ੇ ਦੇ 36 ਅਤੇ ਤੀਜੇ ਦਰਜੇ ਦੇ 35 ਵਿਦਿਆਰਥੀਆਂ ਨੇ ਭਾਗ ਲਿਆ।ਇਹ ਪ੍ਰੀਖਿਆ ਸ਼੍ਰੋਮਣੀ ਕਮੇਟੀ ਦੇ ਧਾਰਮਿਕ ਸਿੱਖਿਆ ਦੇ ਪ੍ਰੋਫੈਸਰ ਭਾਈ ਗੁਰਦੇਵ ਸਿੰਘ ਅਤੇ ਕਾਲਜ ਦੇ ਨੈਤਿਕ ਸਿੱਖਿਆ ਦੇ ਇੰਚਾਰਜ਼ ਪ੍ਰੋ. ਰਣਜੀਤ ਸਿੰਘ ਦੋਵਾਂ ਦੀ ਅਗਵਾਈ ਹੇਠ ਕਰਵਾਈ ਗਈ।
ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਸ਼੍ਰੋਮਣੀ ਕਮੇਟੀ ਦੁਆਰਾ ਅਜਿਹੀਆਂ ਪ੍ਰੀਖਿਆਵਾਂ ਕਰਵਾਉਣ ਦੀ ਸ਼ਲਾਘਾ ਕਰਦਿਆਂ ਵਿਦਿਆਰਥੀ ਜੀਵਨ ’ਚ ਨੈਤਿਕ ਸਿੱਖਿਆ ਦੇ ਮਹੱਤਵ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅਜਿਹੇ ਇਮਤਿਹਾਨ ਸਾਨੂੰ ਸਿੱਖ ਇਤਿਹਾਸ ਦੀ ਮਹੱਤਤਾ ਅਤੇ ਮਹਾਨਤਾ ਤੋਂ ਜਾਣੂ ਕਰਵਾਉਂਦੇ ਹਨ।ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਅਜਿਹੇ ਇਮਤਿਹਾਨ ਕਰਾਉਂਦੇ ਰਹਿਣ ਨਾਲ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ ਜੋ ਬਹੁਤ ਹੀ ਜ਼ਰੂਰੀ ਹੈ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media