Tuesday, August 25, 2026

ਖ਼ਾਲਸਾ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਦਾ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ

ਸਿੱਖਿਆ ਢਾਂਚੇ ਮੁੱਖ ਅਧਾਰ ਹਨ ਦਾ ਬੱਚੇ – ਪ੍ਰਿੰ: ਡਾ: ਗੋਗੋਆਣੀ

ਅੰਮ੍ਰਿਤਸਰ, 31 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ’ਚ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿਭਾਗ ਨਰਸਰੀ ਤੋਂ ਚੌਥੀ ਜਮਾਤ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਬੱਚਿਆਂ ਤੇ ਉਨ੍ਾਂ ਦੇ ਮਾਪਿਆਂ ਨੂੰ ਸਕੂਲ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ‘ਜੀ ਆਇਆ’ ਆਖਦਿਆਂ ਕਿਹਾ ਕਿ ਇਹ ਬੱਚੇ ਸਿੱਖਿਆ ਢਾਂਚੇ ਦਾ ਮੁੱਖ ਅਧਾਰ ਹਨ ਤੇ ਹਰੇਕ ਬੱਚੇ ’ਚ ਕੁੱਝ ਖ਼ਾਸ ਜ਼ਰੂਰ ਹੁੰਦਾ ਹੈ।ਇਸ ਲਈ ਮਾਪਿਆਂ ਅਤੇ ਅਧਿਆਪਕਾਂ ਲਈ ਜ਼ਰੂਰੀ ਹੈ ਕਿ ਹਰ ਬੱਚੇ ਦੀ ਮਾਨਸਿਕ ਸਥਿਤੀ ਤੇ ਉਸ ਦੀ ਅੰਦਰਲੀ ਯੋਗਤਾ ਨੂੰ ਜਾਣ ਕੇ ਚੰਗਾ ਮਾਰਗ ਚੁਣਿਆ ਜਾਵੇ ਤਾਂ ਕਿ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋਵੇ ਅਤੇ ਜ਼ਿੰਦਗੀ ’ਚ ਸਫਲ ਹੋਣ।
                ਉਨ੍ਹਾਂ ਹਰੇਕ ਕਲਾਸ ’ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਸਟਾਫ਼ ਨਾਲ ਮਿਲ ਕੇ ਯਾਦਗਾਰੀ ਚਿੰਨ੍ਹ ਭੇਂਟ ਕੀਤੇ।
                ਇਸ ਮੌਕੇ ਡਾ: ਗੋਗੋਆਣੀ ਨੇ ਵਿਦਿਆਰਥੀਆਂ ਲਈ ਸਲੇਬਸ ਪੜ੍ਹਾਈ ਦੇ ਨਾਲ-ਨਾਲ ਦਿੱਤੀ ਜਾਣ ਵਾਲੀ ਗੁਣਾਤਮਿਕ ਸਿੱਖਿਆ ਅਤੇ ਹੋਰਨਾਂ ਸਹੂਲਤਾਂ ਤੋਂ ਵੀ ਬੱਚਿਆਂ ਦੇ ਮਾਪਿਆਂ ਨੂੰ ਜਾਣੂ ਕਰਵਾਇਆ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …