ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ
ਸਨਮਾਨਿਤ ਕੀਤਾ ਗਿਆ।ਸੇਵਾ ਮੁਕਤ ਹੋਏ ਕਰਮਚਾਰੀਆਂ ਵਿੱਚ ਬਲਕਾਰ ਸਿੰਘ ਇੰਚਾਰਜ਼, ਗੋਪਾਲ ਸਿੰਘ ਇੰਚਾਰਜ਼ ਸੁਖਬੀਰ ਸਿੰਘ ਗੁਰਦੁਆਰਾ ਇੰਸਪੈਕਟਰ, ਰਣਜੀਤ ਸਿੰਘ ਲਖਵਿੰਦਰ ਸਿੰਘ ਕਲਰਕ ਤੇ ਜਸਵਿੰਦਰ ਸਿਘ ਡਰਾਇਵਰ ਸ਼ਾਮਲ ਹਨ।ਇਨ੍ਹਾਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਪਰਮਜੀਤ ਸਿੰਘ ਸਰੋਆ, ਸੁਖਮਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਗੁਰੂ ਬਖਸ਼ਿਸ਼ ਸਿਰੋਪਾਓ ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਸਕੱਤਰ ਆਹਲੀ ਨੇ ਸੇਵਾ ਮੁਕਤ ਹੋਏ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਮੀਤ ਸਿੰਘ ਬੁੱਟਰ, ਗੁਰਿੰਦਰ ਸਿੰਘ ਮਥਰੇਵਾਲ, ਸੁਖਬੀਰ ਸਿੰਘ, ਨਿਰਵੈਲ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ, ਸ਼ਾਹਬਾਜ਼ ਸਿੰਘ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media