ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ 2020) ਬਾਰੇ ਅਧਿਆਪਕਾਂ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸਦਾ ਮੁੱਖ ਉਦੇਸ਼ ਬਦਲਦੇ ਸਮੇਂ ਅਨੁਸਾਰ ਨਵੀਨ ਤਕਨੀਕੀ ਸਾਧਨਾਂ ਅਤੇ ਨਵੀਨ ਮੁਲਾਂਕਣ ਪੱਧਤੀ ਦੁਆਰਾ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਸੀ.ਬੀ.ਐਸ.ਈ ਦੀ ਨਵੀਨ ਰਾਸ਼ਟਰੀ ਸਿੱਖਿਆ ਨੀਤੀ ਤੋਂ ਅਧਿਆਪਕਾਂ ਨੂੰ ਜਾਣੂ ਕਰਵਾਉਣਾ ਸੀ।ਸੈਮੀਨਾਰ ਵਿੱਚ ਸ਼੍ਰੀਮਤੀ ਸ਼ਬਨਮ ਸ਼ਰਮਾ ਪ੍ਰਿੰਸੀਪਲ ਡੀ.ਡੀ.ਆਈ ਸਕੂਲ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਸਕੂਲ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਮੁੱਖ ਵਕਤਾ ਸ਼੍ਰੀਮਤੀ ਸ਼ਬਨਮ ਸ਼ਰਮਾ ਨੂੰ ‘ਜੀ ਆਇਆਂ’ ਆਖਦੇ ਹੋਏ ਉਨ੍ਹਾਂ ਦੀਆ ਵਿਦਿਅਕ ਪ੍ਰਾਪਤੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਲਈ ਕੈਪਿਸਟੀ ਬਿਲਡਿੰਗ ਪ੍ਰੋਗਰਾਮ ਦੇ ਤਜਰਬੇ ਬਾਰੇ ਜਾਣੂ ਕਰਵਾਇਆ।ਸਕੂਲ ਦੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਅਧਿਆਪਕਾਂ ਨੂੰ ਸੈਮੀਨਾਰ ਤੋਂ ਸਿੱਖਿਆ ਪ੍ਰਾਪਤ ਕਰਕੇ ਅਮਲੀ ਰੂਪ ਵਿੱਚ ਆਪਣੇ ਜੀਵਨ ਅਤੇ ਆਪਣੇ ਅਧਿਆਪਨ ‘ਚ ਵੀ ਅਪਨਾਉਣ ਲਈ ਕਿਹਾ।
ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਅਧਿਆਪਕਾਂ ਲਈ ਅਜਿਹੇ ਸੈਮੀਨਾਰ ਵਿੱਚ ਸ਼ਾਮਲ ਹੋ ਕੇ ਸਿਖਲਾਈ ਗ੍ਰਹਿਣ ਕਰਨਾ ਅਜੋਕੇ ਸਮੇਂ ਦੀ ਲੋੜ ਹੈ।ਮੁੱਖ ਬੁਲਾਰੇ ਸ਼੍ਰੀਮਤੀ ਸ਼ਬਨਮ ਸ਼ਰਮਾ ਵੱਲੋਂ ਬਹੁਤ ਹੀ ਰੌਚਕ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਸੈਮੀਨਾਰ ਰਾਹੀਂ ਅਧਿਆਪਕਾਂ ਨੂੰ ਨਵੀਂ ਰਾਸ਼ਟਰੀ ਸਿਖਿਆ ਨੀਤੀ ਤੋਂ ਜਾਣੂ ਕਰਵਾਇਆ ਗਿਆ।
ਅੰਤ ‘ਚ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਵਲੋਂ ਮੁੱਖ ਬੁਲਾਰੇ ਸ਼੍ਰੀਮਤੀ ਸ਼ਬਨਮ ਸ਼ਰਮਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਮੁੱਖ ਅਧਿਆਪਕਾ ਸ਼੍ਰੀਮਤੀ ਨਿਸ਼ਚਿੰਤ ਕੌਰ ਨੇ ਸੈਮੀਨਾਰ ਵਿੱਚ ਸ਼ਾਮਲ ਮਹਿਮਾਨਾਂ ਦਾ ਧੰਨਵਾਦ ਕੀਤਾ।
ਪ੍ਰੋਗਰਾਮ ਵਿੱਚ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਮਨਵਿੰਦਰ ਕੌਰ ਅਤੇ ਵੱਡੀ ਗਿਣਤੀ ‘ਚ ਅਧਿਆਪਕ ਸ਼ਾਮਲ ਹੋਏ।
Check Also
ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …