ਅੰਮ੍ਰਿਤਸਰ, 1 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਦੀ ਵਿਦਿਆਰਥਣ ਅਤੇ ਐਨ.ਸੀ.ਸੀ ਆਰਮੀ ਵਿੰਗ ਦੀ ਕੈਡਿਟ ਜੋਤੀ ਕੁਮਾਰੀ ਨੇ ਐਸ.ਐਸ.ਬੀ ਦੀ
ਇੰਟਰਵਿਊ ਪਾਸ ਕਰਕੇ ਭਾਰਤੀ ਸੈਨਾ ’ਚ ਲੈਫਟੀਨੈਂਟ ਦਾ ਅਹੁੱਦਾ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥਣ ਦੁਆਰਾ ਇਹ ਅਹੁੱਦਾ ਹਾਸਲ ਕਰਨ ’ਤੇ ਮੁਬਾਰਕਬਾਦ ਦਿੰਦਿਆਂ ਕਾਲਜ ਸਟਾਫ਼ ਦੁਆਰਾ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਜੀਅ ਤੋੜ ਮਿਹਨਤ ਦੀ ਸ਼ਲਾਘਾ ਕੀਤੀ।
ਡਾ. ਮਹਿਲ ਸਿੰਘ ਨੇ ਦੱਸਿਆ ਕਿ ਇਹ ਇੰਟਰਵਿਊ ਐਸ.ਐਸ.ਬੀ ਵਲੋਂ ਐਨ.ਸੀ.ਸੀ ਸਪੈਸ਼ਲ ਐਂਟਰੀ ਸਕੀਮ ਅਧੀਨ ਸੀ.ਈ.ਈ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਐਨ.ਸੀ.ਸੀ ਕੈਡਿਟਾਂ ਲਈ ਆਯੋਜਿਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜੋਤੀ ਕੁਮਾਰੀ ਆਉਂਦੇ ਕੁੱਝ ਦਿਨਾਂ ’ਚ ਭਾਰਤੀ ਸੈਨਾ ’ਚ ਲੈਫਟੀਨੈਂਟ ਦੇ ਅਹੁੱਦੇ ’ਤੇ ਬਿਰਾਜ਼ਮਾਨ ਹੋਵੇਗੀ।
ਉਨ੍ਹਾਂ ਕਿਹਾ ਕਿ ਕਾਲਜ ਲਈ ਇਹ ਬਹੁਤ ਹੀ ਫ਼ਖ਼ਰ ਵਾਲੀ ਗੱਲ ਹੈ ਕਿ ਜੋਤੀ ਕੁਮਾਰੀ ਨੇ ਉਕਤ ਅਹੁੱਦਾ ਪ੍ਰਾਪਤ ਕਰਕੇ ਕਾਲਜ ਦੀਆਂ ਪ੍ਰਾਪਤੀਆਂ ’ਚ ਨਵਾਂ ਅਧਿਆਏ ਜੋੜਿਆ ਹੈ।ਦਵਿੰਦਰ ਸਿੰਘ ਰਜਿਸਟਰਾਰ, ਡਾ. ਤਮਿੰਦਰ ਸਿੰਘ ਡੀਨ ਵਿਦਿਅਕ ਮਾਮਲੇ ਅਤੇ ਏ.ਐਨ.ਓ ਡਾ. ਹਰਬਿਲਾਸ ਸਿੰਘ ਰੰਧਾਵਾ ਹਾਜ਼ਰ ਸਨ।
ਇਸ ਮੌਕੇ ਡਾ. ਮਹਿਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਉਕਤ ਵਿਦਿਆਰਥਣ ਦਾ ਮੂੰਹ ਮਿੱਠਾ ਵੀ ਕਰਵਾਇਆ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media