ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਖੇ ਰਵਾਇਤੀ ਉਤਸ਼ਾਹ ਤੇ ਸ਼ਰਧਾ
ਨਾਲ ਆਰੀਆ ਸਮਾਜ ਸਥਾਪਨਾ ਦਿਵਸ ਰਵਾਇਤੀ ਪ੍ਰੰਪਰਾ ਅਨੁਸਾਰ ਮਨਾਇਆ ਗਿਆ।ਇਥੇ ਇਹ ਦੱਸਣਾ ਬਣਦਾ ਹੈ ਕਿ 1875 ਈ: ਨੁੰ ਸਵਾਮੀ ਦਇਆਨੰਦ ਸਰਸਵਤੀ ਜੀ ਨੇ ਵੈਦਿਕ ਕਦਰਾਂਸ਼ਕੀਮਤਾਂ ਨੂੰ ਮੁੱਖ ਰੱਖਦਿਆਂ ਆਰੀਆ ਸਮਾਜ ਦੀ ਸਥਾਪਨਾ ਕੀਤੀ ਸੀ।ਇਸ ਸਮੇਂ ਸਕੂਲ ਦੇ ਵਿਹੜੇ ਵਿੱਚ ਹਵਨ ਦਾ ਆਯੋਜਨ ਕੀਤਾ ਗਿਆ ਅਤੇ ਪਵਿੱਤਰ ਮੰਤਰਾਂ ਦਾ ਉਚਾਰਨ ਕੀਤਾ ਗਿਆ। ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੇ ਸਵਾਮੀ ਦਇਆਨੰਦ ਸਰਸਵਤੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਆਰੀਆ ਸਮਾਜ ਦੇ ਨਿਯਮਾਂ ਦੀ ਵਿਆਖਿਆ ਕੀਤੀ ਗਈ, ਜੋ ਮਨੁੱਖਾਂ ਦੀ ਭਲਾਈ ਲਈ ਅਹਿਮ ਭੂਮਿਕਾ ਨਿਭਾਅ ਰਹੇ ਹਨ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਆਪੋ-ਆਪਣੇ ਸੁਨੇਹਿਆਂ ਵਿੱਚ ਜਿੱਥੇ ਇਸ ਪਵਿੱਤਰ ਦਿਨ `ਤੇ ਸਭ ਨੂੰ ਆਪਣੀਆਂ ਸ਼ੁੱਭ-ਇੱਛਾਵਾਂ ਭੇਂਟ ਕੀਤੀਆਂ, ਉਥੇ ਸਵਾਮੀ ਦਇਆਨੰਦ ਸਰਸਵਤੀ ਜੀ ਵਰਗੇ ਯੁੱਗ ਪੁਰਸ਼ ਵੱਲੋਂ ਦਿਖਾਏ ਰਸਤੇ `ਤੇ ਚੱਲਣ ਦੀ ਪ੍ਰੇਰਣਾ ਵੀ ਦਿੱਤੀ ।
ਸਕੂਲ ਦੇ ਕਾਰਜਕਾਰੀ ਅਧਿਆਪਕ ਇੰਚਾਰਜ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਵਾਮੀ ਦਇਆਨੰਦ ਸਰਸਵਤੀ ਜੀ ਵੱਲੋਂ ਦਿਖਾਏ ਰਸਤੇ `ਤੇ ਚੱਲਣ ਦਾ ਪ੍ਰਣ ਲੈਣ ਲਈ ਕਿਹਾ ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media