Monday, July 6, 2026

ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਵਲੋਂ ਨਸ਼ਿਆਂ ਖਿਲਾਫ਼ ਜੰਗ ਦਾ ਐਲਾਨ

ਨਸ਼ਾ ਮੁਕਤ ਹੋਣ ਵਾਲੇ ਪਿੰਡਾਂ ਨੂੰ ਗ੍ਰਾਂਟਾਂ ਦਿਵਾਉਣ ਵਿੱਚ ਕਰਨਗੇ ਸਹਿਯੋਗ

ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਨੂੰ ਨਸ਼ਾ ਮੁਕਤ ਕਰਨ ਲਈ ਜਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਕਮਰ ਕੱਸ ਲਈ ਹੈ।ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਸ਼ਰਾਰਤੀ ਅਨਸਰਾਂ ਨੇ ਜੇਕਰ ਇਹ ਕਾਲਾ ਧੰਦਾ ਨਾ ਛੱਡਿਆ ਤਾਂ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਜਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਐਸ.ਐਸ.ਪੀ ਨੇ ਕਿਹਾ ਕਿ ਵਿਸ਼ਵਾਸ ਰੱਖੋ ਜਿਲ੍ਹੇ ਵਿੱਚ ਜੁਰਮ ਕਰਕੇ ਕੋਈ ਵੀ ਕ੍ਰਿਮੀਨਲ ਜਿਆਦਾ ਦੇਰ ਤੱਕ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਨਹੀਂ ਰਹੇਗਾ।
                  ਐਸ.ਐਸ.ਪੀ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵੱਲ ਇਕ ਹੋਰ ਸਾਕਾਰਾਤਮਕ ਪੁਲਾਂਘ ਪੁੱਟਦਿਆਂ ਕਿਹਾ ਕਿ ਜੇਕਰ ਕੋਈ ਪੰਚਾਇਤ ਆਪਣੇ ਪਿੰਡ ਦੇ ਸੌ ਫ਼ੀਸਦੀ ਨਸ਼ਾ ਮੁਕਤ ਹੋਣ ਦੀ ਗਵਾਹੀ ਭਰਦੇ ਹੋਏ ਇਹ ਸਾਬਤ ਕਰਨ ਵਿੱਚ ਸਫਲ ਰਹੇਗੀ ਕਿ ਉਨ੍ਹਾਂ ਦੇ ਪਿੰਡ ਵਿੱਚ ਨਾ ਕੋਈ ਨਿਵਾਸੀ ਨਸ਼ਾ ਕਰਦਾ ਹੈ, ਨਾ ਕੋਈ ਨਸ਼ਾ ਵੇਚਣ ਵਾਲਾ ਆ ਸਕਦਾ ਹੈ ਅਤੇ ਪਿੰਡ ਦੇ ਪਹਿਲਾਂ ਤੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਨਸ਼ਾ ਮੁਕਤ ਕਰਨ ਲਈ ਯੋਗ ਇਲਾਜ ਕਰਵਾ ਕੇ ਤੰਦਰੁਸਤ ਕੀਤਾ ਗਿਆ ਹੈ, ਤਾਂ ਅਜਿਹੀ ਗ੍ਰਾਮ ਪੰਚਾਇਤ ਨੂੰ ਪੰਜਾਬ ਸਰਕਾਰ ਕੋਲੋਂ ਵੱਧ ਤੋਂ ਵੱਧ ਗਰਾਂਟ ਦਿਵਾਉਣ ਵਿੱਚ ਸਹਿਯੋਗ ਕਰਨਗੇ।ਉਨ੍ਹਾਂ ਕਿਹਾ ਕਿ ਇਹ ਸਮਾਜਿਕ ਕੁਰੀਤੀਆਂ ਵਿਰੁੱਧ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦਾ ਬਿਹਤਰੀਨ ਸਮਾਂ ਹੈ, ਜਿਸ ਵਿਚ ਨਾਗਰਿਕਾਂ ਦੀ ਸਰਗਮ ਸ਼ਮੂਲੀਅਤ ਬੇਹੱਦ ਜਰੂਰੀ ਹੈ।
             ਜਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਸਪੱਸ਼ਟ ਸ਼ਬਦਾਂ ਵਿੱਚ ਇਹ ਵੀ ਕਿਹਾ ਕਿ ਜੇਕਰ ਜਿਲ੍ਹਾ ਪੁਲਿਸ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਨਸ਼ਿਆਂ ਦੇ ਵਪਾਰੀਆਂ ਨਾਲ ਮਿਲੀਭੁਗਤ ਕਰਦਾ ਪਾਇਆ ਗਿਆ ਤਾਂ ਉਸ ਦਾ ਜ਼ੁਰਮ ਸਾਬਿਤ ਹੋਣ `ਤੇ ਉਸ ਵਿਰੁੱਧ ਮਿਸਾਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …