Tuesday, July 15, 2025
Breaking News

ਖ਼ਾਲਸਾ ਸਾਜਨਾ ਦਿਵਸ ਵੈਸਾਖੀ ‘ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਭਾਰਤ ਸਰਕਾਰ – ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਸਿੰਘਾਂ ਨੂੰ ਖ਼ਾਲਸਾ ਸਾਜਨਾ ਦਿਵਸ ਵੈਸਾਖੀ ਮੌਕੇ ਰਿਹਾਅ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਭਾਰਤ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਜੋ ਅਜੇ ਤੱਕ ਅਮਲ ਵਿਚ ਨਹੀਂ ਆਇਆ।ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਖ਼ਾਲਸਾ ਸਾਜਨਾ ਦਿਵਸ ਵੈਸਾਖੀ ਦਾ ਦਿਹਾੜਾ 14 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ, ਇਸ ਮੌਕੇ ਭਾਰਤ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪਹਿਲ ਕਦਮੀ ਕਰਨੀ ਚਾਹੀਦੀ ਹੈ।ਉਨ੍ਹਾਂ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਅੜਿੱਕਾ ਬਣੀ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਵੀ ਸਵਾਲਾਂ ਦੇ ਘੇਰੇ ਵਿਚ ਲੈਂਦਿਆਂ ਕਿਹਾ ਕਿ ਕੇਜਰੀਵਾਲ ਸਿੱਖਾਂ ਨੂੰ ਕਦੇ ਵੀ ਇੰਨਸਾਫ ਨਹੀਂ ਦੇ ਸਕਦਾ।ਉਨ੍ਹਾਂ ਕਿਹਾ ਕਿ ਕੇਜਰੀਵਾਲ ਜੇਕਰ ਸਿੱਖ ਹਮਾਇਤੀ ਹੁੰਦਾ ਤਾਂ ਉਹ ਪ੍ਰੋ: ਭੁੱਲਰ ਦੀ ਰਿਹਾਈ ਵਿਚ ਹਾਂ ਪੱਖੀ ਫੈਸਲਾ ਲੈਂਦਾ।ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਖੁੱਦ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ, ਬਲਵੰਤ ਸਿੰਘ ਰਾਜੋਆਣਾ ਅਤੇ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੱਖ ਕੈਦੀ ਜੋ ਲਗਭਗ 30-30 ਸਾਲ ਦੇ ਵੱਧ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ, ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।
                   ਦੱਸਣਯੋਗ ਹੈ ਕਿ ਲੰਘੀ 30 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜ਼ਟ ਇਜ਼ਲਾਸ ਦੌਰਾਨ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਮਤਾ ਪਾਸ ਕਰਕੇ ਸਰਕਾਰ ਨੂੰ ਭੇਜਿਆ ਗਿਆ ਸੀ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …