Saturday, March 14, 2026

ਹਲਕਾ ਵਿਧਾਇਕ ਦਿਆਲਪੁਰਾ ਨੇ ਆਪਣੇ ਪਿੱਤਰੀ ਸਕੂਲ ਪੜਦੇ ਬੱਚਿਆਂ ਨੂੰ ਦਿੱਤਾ ਅਸ਼ੀਰਵਾਦ

ਸਰਕਾਰੀ ਪ੍ਰਾਇਮਰੀ ਸਕੂਲ ‘ਚ ਕਰਵਾਈ ਮਾਪੇ ਅਧਿਆਪਕ ਮਿਲਣੀ

ਸਮਰਾਲਾ, 5 ਅਪ੍ਰੈਲ – (ਇੰਦਰਜੀਤ ਸਿੰਘ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ‘ਮਾਪੇ ਅਧਿਆਪਕ’ ਮਿਲਣੀ ਕਰਵਾਈ ਗਈ, ਜਿਸ ਵਿੱਚ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਬੱਚਿਆਂ ਦਾ ਨਤੀਜਾ ਵੀ ਐਲਾਨਿਆ ਗਿਆ। ਮਾਪਿਆਂ ਨਾਲ ਵਿਚਾਰ ਵਿਟਾਂਦਰਾ ਕੀਤਾ ਗਿਆ।ਇੱਕ ਸਾਦੇ ਸਮਾਗਮ ਦੌਰਾਨ ਇਸੇ ਸਕੂਲ ਦੇ ਵਿਦਿਆਰਥੀ ਰਹਿ ਚੁੱਕੇ ਵਿਧਾਨ ਸਭਾ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਬਤੌਰ ਮੁੱਖ ਮਹਿਮਾਨ ਪੁੱਜੇ ਅਤੇ ਛੋਟੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ।ਸਮਾਗਮ ਦੀ ਸ਼ੁਰੂਆਤ ‘ਚ ਸਕੂਲ ਇੰਚਾਰਜ਼ ਰਾਜਿੰਦਰ ਕੌਰ ਕੰਗ ਨੇ ਹਲਕਾ ਵਿਧਾਇਕ ਤੇ ਆਏ ਮਹਿਮਾਨਾਂ ਨੂੰ ‘ਜੀ ਆਇਆ’ ਆਖਿਆ ਅਤੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ।ਹਲਕਾ ਵਿਧਾਇਕ ਜਗਤਾਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਉਹ ਆਪਣੇ ਪਿੱਤਰੀ ਸਕੂਲ ਆ ਕੇ ਮਾਣ ਮਹਿਸੂਸ ਕਰ ਰਹੇ ਹਨ।ਇਥੇ ਆ ਕੇ ਬਚਪਨ ਯਾਦ ਆ ਗਿਆ।ਉਨ੍ਹਾਂ ਬੱਚਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਉਹ ਵੀ ਦਿਲ ਲਗਾ ਕੇ ਪੜਣ ਅਤੇ ਵਧੀਆ ਮੁਕਾਮ ਹਾਸਲ ਕਰਨ।ਉਨ੍ਹਾਂ ਨੇ ਪਿੰਡ ਦੇ ਸਰਪੰਚ ਰਾਮ ਲੋਕ ਤੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਨਾਲ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ।
                ਇਸ ਮੌਕੇ ਮੈਡਮ ਰੁਪਿੰਦਰਜੀਤ ਕੌਰ ਉਪਲ, ਸੀ.ਐਮ.ਟੀ ਨਰਿੰਦਰਪਾਲ ਸਿੰਘ, ਆਂਗਣਵਾੜੀ ਮੈਡਮ ਸਰਬਜੀਤ ਕੌਰ, ਚੇਅਰਮੈਨ ਗਗਨਦੀਪ ਕੌਰ, ਸੋਹਣ ਸਿੰਘ, ਇੰਦਰਜੀਤ ਸਿੰਘ ਕੰਗ, ਸੁਖਵਿੰਦਰ ਸਿੰਘ ਗਿੱਲ, ਕੇਵਲ ਸਿੰਘ ਹੇਡੋਂ ਤੋਂ ਇਲਾਵਾ ਬੱਚਿਆਂ ਦੇ ਮਾਪੇ ਹਾਜ਼ਰ ਸਨ।ਸਕੂਲ ਇੰਚਾਰਜ਼ ਰਾਜਿੰਦਰ ਕੌਰ ਕੰਗ ਨੇ ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …