Sunday, April 5, 2026

ਜਿਲ੍ਹਾ ਪਠਾਨਕੋਟ ‘ਚ ਗੁਜ਼ਾਰਿਆ ਸਮਾਂ ਉਨ੍ਹਾਂ ਦੀ ਜਿੰਦਗੀ ਦਾ ਅਹਿਮ ਹਿੱਸਾ – ਸੰਯਮ ਅਗਰਵਾਲ

ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨਾਲ ਸਾਂਝੇ ਕੀਤੇ ਤਜ਼ੱਰਬੇ

ਪਠਾਨਕੋਟ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜਿਲ੍ਹਾ ਪ੍ਰਸਾਸ਼ਨ ਅਤੇ ਸਟਾਫ ਡਿਪਟੀ ਕਮਿਸ਼ਨਰ ਦਫਤਰ ਵਲੋਂ ਇੱਕ ਯਾਦਗਾਰ ਸਮਾਰੋਹ ਕੀਤਾ ਗਿਆ।ਜਿਸ ਵਿੱਚ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਵਧੀਕ ਡਿਪਟੀ ਕਮਿਸਨਰ (ਜ) ਸੁਭਾਸ਼ ਚੰਦਰ, ਐਸ.ਡੀ.ਐਮ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ, ਐਸ.ਡੀ.ਐਮ ਧਾਰ ਕਲ੍ਹਾਂ ਜਗਨੂਰ ਸਿੰਘ ਗਰੇਵਾਲ, ਡੀ.ਆਰ.ਓ ਪਠਾਨਕੋਟ ਅਰਵਿੰਦ ਪ੍ਰਕਾਸ਼ ਵਰਮਾ, ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਰਾਮ ਲੁਭਾਇਆ, ਤਹਿਸੀਲਦਾਰ ਪਠਾਨਕੋਟ ਲਛਮਣ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ, ਭੁਮੀ ਰੱਖਿਆ ਅਫਸਰ ਗੁਰਪ੍ਰੀਤ ਸਿੰਘ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਡੀ.ਈ.ਓ ਪਠਾਨਕੋਟ ਰਾਜੇਸ਼ਵਰ ਸਲਾਰੀਆ ਡਿਪਟੀ ਅਤੇ ਹੋਰ ਵੱਖ ਵੱਖ ਜਿਲ੍ਹਿਆਂ ਦੇ ਅਧਿਕਾਰੀ ਅਤੇ ਦਫਤਰਾਂ ਦਾ ਸਟਾਫ ਹਾਜ਼ਰ ਸੀ।
                   ਜਿਕਰਯੋਗ ਹੈ ਕਿ ਸੰਯਮ ਅਗਰਵਾਲ ਨੇ ਬਤੋਰ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ਼ 31 ਜੁਲਾਈ 2022 ਨੂੰ ਸੰਭਾਲਿਆ ਸੀ।ਉਹ 2012 ਆਈ.ਏ.ਐਸ ਬੈਚ ਦੇ ਅਧਿਕਾਰੀ ਹਨ ਅਤੇ ਪਠਾਨਕੋਟ ਤੋਂ ਪਹਿਲਾ ਉਹ ਸੀ.ਓ ਸਮਾਰਟ ਸਿਟੀ ਲੁਧਿਆਣਾ ਅਤੇ ਵਧੀਕ ਕਮਿਸ਼ਨਰ ਕਾਰਪੋਰੇਸ਼ਨ ਲੁਧਿਆਣਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ, ਹੁਣ ਉਹ ਬਤੋਰ ਡਿਪਟੀ ਕਮਿਸਨਰ ਮਲੇਰਕੋਟਲਾ ਵਜੋਂ ਚਾਰਜ਼ ਸੰਭਾਲਣਗੇ।
                    ਜਿਲ੍ਹਾ ਅਧਿਕਾਰੀਆਂ ਨੇ ਪਿਛਲੇ ਸਮੇਂ ਦੋਰਾਨ ਉਨ੍ਹਾਂ ਨਾਲ ਕੀਤੇ ਕਾਰਜ਼ਾਂ ‘ਤੇ ਰੋਸਨੀ ਪਾਈ ਅਤੇ ਅਪਣੇ ਤਜ਼ੱਰਬੇ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿਖੇ ਟੂਰਿਸਟ ਹੱਬ ਨੂੰ ਪ੍ਰਮੋਟ ਕਰਨ ਵਿੱਚ ਡਿਪਟੀ ਕਮਿਸ਼ਨਰ ਦਾ ਅਹਿਮ ਯੌਗਦਾਨ ਰਿਹਾ।ਉਨ੍ਹਾਂ ਵਲੋਂ ਜਿਲ੍ਹਾ ਪਠਾਨਕੋਟ ਵਿੱਚ ਵਿਕਾਸ ਕਾਰਜ਼ਾਂ ਨੂੰ ਲੈ ਕੇ ਬਿਹਤਰੀਨ ਉਪਰਾਲੇ ਕੀਤੇ ਗਏ ਤਾਂ ਜੋ ਜਿਲ੍ਹਾ ਪਠਾਨਕੋਟ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ।
               ਸੰਯਮ ਅਗਰਵਾਲ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਬਤੋਰ ਡਿਪਟੀ ਕਮਿਸ਼ਨਰ ਗੁਜ਼ਾਰਿਆ ਸਮਾਂ ਉਨ੍ਹਾਂ ਦੀ ਜਿੰਦਗੀ ਦਾ ਅਹਿਮ ਹਿੱਸਾ ਹੈ ਤੇ ਇੱਕ ਯਾਦਗਾਰੀ ਸਮਾਂ ਹੈ।ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਿਲ੍ਹਾ ਪਠਾਨਕੋਟ ਨੂੰ ਇੱਕ ਵੱਖਰੀ ਪਹਿਚਾਣ ਦਿਵਾਉਣ ਲਈ ਉਨ੍ਹਾਂ ਵਲੋਂ ਜੋ ਕਾਰਜ਼ ਸ਼ੁਰੂ ਕੀਤੇ ਗਏ ਹਨ ਉਹ ਭਵਿੱਖ ਵਿੱਚ ਜਾਰੀ ਰਹਿਣਗੇ।
                 ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਅਤੇ ਸਟਾਫ ਦਫਤਰ ਡਿਪਟੀ ਕਮਿਸਨਰ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਨੂੰ ਸਨਮਾਨਿਤ ਕੀਤਾ ਗਿਆ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …