Tuesday, November 17, 2026

ਮਾਤਾ ਨਸੀਬ ਕੌਰ ਦੀ ਯਾਦ ਵਿੱਚ ਪਰਿਵਾਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਵਾਟਰ ਕੂਲਰ ਕੀਤਾ ਦਾਨ

ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਮਾਤਾ ਨਸੀਬ ਕੌਰ ਪਤਨੀ ਸਵਰਗੀ ਫੂਲਾ ਸਿੰਘ ਸਰਪੰਚ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਪ੍ਰਮਾਤਮਾਂ ਦੇ ਚਰਨਾਂ ਵਿੱਚ ਜਾ ਬਿਰਾਜ਼ੇ ਸਨ।ਉਨਾਂ ਦੀ ਯਾਦ ਵਿੱਚ ਪਰਿਵਾਰ ਵਲੋਂ ਪਿੰਡ ਸ਼ਾਹਪੁਰ ਕਲਾਂ ਦੇ ਪ੍ਰਇਮਰੀ ਸਕੂਲ ਵਿਚ ਵਿਦਿਆਰਥੀਆਂ ਦੀ ਠੰਡੇ ਪਾਣੀ ਦੀ ਲੋੜ ਨੂੰ ਸਮਝਦਿਆਂ ਵਾਟਰ ਕੂਲਰ ਦਾਨ ਕਰਕੇ ਚੰਗਾ ਉੱਦਮ ਕੀਤਾ ਹੈ ।
                 ਸਕੂਲ ਮੁੱਖੀ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਬੱਚਿਆਂ ਨੂੰ ਗਰਮੀ ਦੇ ਮੌਸਮ ਵਿੱਚ ਠੰਡੇ ਪਾਣੀ ਦੀ ਜਰੂਰਤ ਸੀ ਅਤੇ ਪਰਿਵਾਰ ਵਲੋਂ ਜੋ ਸਲਾਹੁਣਯੋਗ ਉਪਰਾਲਾ ਕੀਤਾ ਗਿਆ ਹੈ, ਉਸ ਲਈ ਸਮੁੱਚਾ ਸਕੂਲ ਸਟਾਫ ਸਵ: ਮਾਤਾ ਨਸੀਬ ਕੌਰ ਦੇ ਪਰਿਵਾਰ ਦਾ ਧੰਨਵਾਦੀ ਹੈ । ਸਵ. ਮਾਤਾ ਨਸੀਬ ਕੌਰ ਦੇ ਦੋਹਤੇ ਸੁਖਵਿੰਦਰ ਸਿੰਘ ਤੇ ਬੂਟਾ ਸਿੰਘ ਦਾ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਕਲਾਂ ਵਲੋਂ ਇਸ ਸਮੇਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
               ਸਰਬ ਸਾਂਝਾ ਵਿਚਾਰ ਮੰਚ ਸ਼ਾਹਪੁਰ ਕਲਾਂ ਦੇ ਪ੍ਰਧਾਨ ਮਾਸਟਰ ਗੁਰਪ੍ਰੀਤ ਸਿੰਘ ਟੋਨੀ, ਚੇਅਰਮੈਨ ਚਮਕੌਰ ਸਿੰਘ ਸ਼ਾਹਪੁਰ ਕਲਾਂ, ਮਖਣ ਸਿੰਘ ਸਾਬਕਾ ਪੰਚ, ਮਾਸਟਰ ਹਰਦੇਵ ਸਿੰਘ, ਬਲਵਿੰਦਰ ਸਰਮਾ, ਕੁਲਦੀਪ ਸਰਮਾ ਤੇ ਮੈਡਮ ਹਰਦੀਪ ਕੌਰ ਮੌਜ਼ੂਦ ਸਨ।

Check Also

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …