ਦੋ ਸ਼ਿਫਟਾਂ ‘ਚ 50 ਫੀਸਦੀ ਸਮਰੱਥਾ ਨਾਲ ਹੋਵੇਗਾ ਕੰਮ – ਹਰਪ੍ਰੀਤ ਸਿੰਘ ਸੂਦਨ
ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਅਤੇ ਦੋ
ਸ਼ਿਫਟਾਂ ਵਿਚ ਕੰਮ ਕਰੇਗਾ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6.00 ਵਜੇ ਤੱਕ ਹੋਵੇਗਾ।ਲੋਕ ਹੁਣ ਨਵੇਂ ਹੁਕਮਾਂ ਤਹਿਤ ਹਫ਼ਤੇ ਦੇ ਸੱਤੇ ਦਿਨ ਸੇਵਾ ਕੇਂਦਰਾਂ ਤੋਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨਵੇਂ ਸਮਾਂ ਸਾਰਣੀ ਅਨੁਸਾਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਇਕ ਸ਼ਿਫ਼ਟ ਵਿੱਚ 50 ਫ਼ੀਸਦੀ ਸਟਾਫ਼ ਦੀ ਸਮਰੱਥਾ ਨਾਲ ਕੰਮ ਕਰੇਗਾ, ਜਦ ਕਿ ਬਾਕੀ ਦਾ 50 ਫ਼ੀਸਦੀ ਸਟਾਫ਼ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੂਜੀ ਸ਼ਿਫਟ ਵਿੱਚ ਕੰਮ ਹੋਵੇੇਗਾ।
ਉਨ੍ਹਾਂ ਦੱਸਿਆ ਕਿ ਸ਼ਨੀਵਾਰ-ਐਤਵਾਰ ਨੂੰ ਸਿਰਫ਼ ਇਕ ਸ਼ਿਫਟ ਹੀ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ 50 ਫ਼ੀਸਦੀ ਕਰਮਚਾਰੀਆਂ ਦੀ ਸਮਰੱਥਾ ਨਾਲ ਸੇਵਾ ਕੇਂਦਰ ਵਿੱਚ ਕੰਮ ਹੋਵੇਗਾ।
Punjab Post Daily Online Newspaper & Print Media