ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਸਰਕਾਰੀ ਸੀਨੀ. ਸੈਕੰ. ਸਕੂਲ ਮਾਹਨਾ ਸਿੰਘ ਰੋਡ ਦੇ ਬਾਰਵੀਂ
ਦੇ ਵਿਦਿਆਰਥੀਆਂ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦਾ ਦੌਰਾ ਕੀਤਾ।ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਜਾਣਕਾਰੀ ਦਿੱਤੀ ਗਈ।ਡਿਪਟੀ ਡਾਇਰੈਕਟਰ ਵਿਕਰਮਜੀਤ, ਨਰੇਸ਼ ਕੁਮਾਰ ਰੋਜ਼ਗਾਰ ਅਫਸਰ, ਗੋਰਵ ਕੁਮਾਰ ਕੈਰੀਅਰ ਕੋਂਸਲਰ ਅਤੇ ਜਸਬੀਰ ਸਿੰਘ ਜਿਲ੍ਹਾ ਗਾਈਡੈਸ ਕੋਂਸਲਰ ਨੇ ਬੱਚਿਆਂ ਨੂੰ ਰੋਜ਼ਗਾਰ ਦੇ ਵੱਖ-ਵੱਖ ਖੇਤਰਾਂ ਬਾਰੇ ਦੱਸਿਆ।ਬੱਚਿਆਂ ਵਲੋਂ ਕੈਰੀਅਰ ਸਬੰਧੀ ਸਵਾਲ ਵੀ ਕੀਤੇ ਗਏ। ਪ੍ਰਾਰਥੀਆਂ ਨੂੰ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੀਆਂ ਗਤੀਵਿਧੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ।ਉਨਾਂ ਕਿਹਾ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਕੈਰੀਅਰ ਕੌਂਸਲਰ ਗੋਰਵ ਕੁਮਾਰ ਨਾਲ ਮੋਬਾਇਲ ਨੰਬਰ-99157-89068 ਨਾਲ ਰਾਬਤਾ ਰੱਖਿਆ ਜਾ ਸਕਦਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media