Friday, November 20, 2026

ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ 9 ਅਪ੍ਰੈਲ ਨੂੰ

ਸੰਗਰੂਰ, 6 ਅਪ੍ਰੈਲ (ਜਗਸੀਰ ਲੌਂਗੋਵਾਲ) – ਖਾਲਸਾ ਸ਼ਿਰਜਣਾ ਦਿਵਸ ਨੂੰ ਸਮਰਪਿਤ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ 9 ਅਪ੍ਰੈਲ ਅਪ੍ਰੈਲ ਨੂੰ ਗਰੀਬ ਤੇ ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਜਾਣਗੇ।ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਇਹ ਵਿਆਹ ਟਰੱਸਟ ਦੇ ਮੈਨੇਜਿੰਗ ਟਰੱਸਟੀ ਅਤੇ ਉਘੇ ਸਮਾਜ ਸੇਵੀ ਡਾ. ਐਸ.ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਜਾਂਦੇ ਹਨ।ਟਰ ੱਸਟ ਵਲੋਂ ਲੋੜਵੰਦ ਲੜਕੀਆਂ ਨੂੰ ਜਰੂਰਤ ਅਨੁਸਾਰ ਘਰੇਲੂ ਵਰਤੋਂ ਵਾਲਾ ਸਾਜੋ-ਸਮਾਨ ਵੀ ਦਿੱਤਾ ਜਾਂਦਾ ਹੈ।ਹਰ ਧਰਮ ਨਾਲ ਸਬੰਧਿਤ ਜੋੜਿਆਂ ਦੇ ਵਿਆਹ ਉਹਨਾਂ ਦੇ ਧਰਮ ਦੀਆਂ ਰਵਾਇਤਾਂ ਮੁਤਾਬਿਕ ਕੀਤੇ ਜਾਂਦੇ ਹਨ।ਵਿਆਹਾਂ ਵਿੱਚ ਸ਼ਾਮਿਲ ਸਬੰਧਿਤ ਪ੍ਰੀਵਾਰਾਂ ਅਤੇ ਰਿਸ਼ਤੇਦਾਰਾਂ ਦੇ ਲਈ ਚਾਹ ਪਾਣੀ ਅਤੇ ਖਾਣੇ ਦਾ ਪ੍ਰਬੰਧ ਅਕਾਲ ਕਾਲਜ ਕੌਂਸਲ ਵਲੋਂ ਕੀਤਾ ਜਾਂਦਾ ਹੈ।ਲੋੜਵੰਦ ਪ੍ਰੀਵਾਰ ਇਸ ਸਬੰਧੀ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਤੇ ਅਕਾਲ ਧਰਮ ਪ੍ਰਚਾਰ ਦੇ ਮੁੱਖ ਦਫ਼ਤਰ ਵਿੱਚ ਆਪਣਾ ਨਾਂ ਦਰਜ਼ ਕਰਵਾ ਕੇ ਲਾਹਾ ਲੈ ਸਕਦੇ ਹਨ।ਟਰੱਸਟ ਅਤੇ ਕੌਂਸਲ ਵਲੋਂ ਰਜਿਸ਼ਟ੍ਰੇਸਨ ਸ਼ੁਰੂ ਕੀਤੀ ਜਾ ਚੁੱਕੀ ਹੈ। ਇਹਨਾਂ ਵਿਆਹਾਂ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
                     ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਮੈਂਬਰ ਅਤੇ ਹੋਰ ਮੋਹਤਵਰ ਸ਼ਖਸੀਅਤਾਂ ਮੌਜ਼ੂਦ ਸਨ।

Check Also

ਇਟਾਵਾ ਘਰਾਣੇ ਦੇ ਵਿਦੁਸ਼ੀ ਸ਼੍ਰੀਮਤੀ ਸ਼ਰਾਬਨੀ ਬਿਸਵਾਸ ਨੇ ਵਿਦਿਆਰਥੀਆਂ ਨੂੰ ਸਿਖਾਏ ਸੰਗੀਤਕ ਗੁਰ

ਅੰਮ੍ਰਿਤਸਰ 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਅਤੇ ਪਰਫਾਰਮਿੰਗ …