Wednesday, October 7, 2026

ਖ਼ਾਲਸਾ ਕਾਲਜ ਲਾਅ ਵਿਖੇ ਆਵਾਜਾਈ ਨਿਯਮਾਂ ਬਾਰੇ ਸੈਮੀਨਾਰ

ਅੰਮ੍ਰਿਤਸਰ, 6 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਅਤੇ ਏ.ਡੀ.ਸੀ.ਪੀ ਹਰਵਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਟ੍ਰੈਫ਼ਿਕ ਐਜ਼ੂਕੇਸ਼ਨ ਸਬੰਧੀ ਸੈਮੀਨਾਰ ਕਰਵਾਇਆ ਗਿਆ।
              ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ਦੌਰਾਨ ਏ.ਐਸ.ਆਈ ਟੈ੍ਰਫ਼ਿਕ ਐਜ਼ੂਕੇਸ਼ਨ ਸੈਲ ਦੇ ਅਰਵਿੰਦਰਪਾਲ ਸਿੰਘ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਨਿੱਜੀ ਜੀਵਨ ’ਚੋਂ ਉਦਾਹਰਣਾਂ ਦੇ ਕੇ ਵਿਦਿਆਰਥੀਆਂ ਨੂੰ ਮਨੁੱਖੀ ਕਦਰਾਂ ਕੀਮਤਾਂ, ਵਾਤਾਵਰਣ ਅਤੇ ਆਵਾਜਾਈ ਨਿਯਮਾਂ ਸਬੰਧੀ ਵਿਸਥਾਰਪੂਰਵਕ ਅਤੇ ਸਰਲ ਤਰੀਕੇ ਨਾਲ ਜਾਣਕਾਰੀ ਪ੍ਰਦਾਨ ਕੀਤੀ।
                       ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੋਟਰ ਵਹੀਕਲਜ਼ ਐਕਟ ਅਤੇ ਟ੍ਰੈਫ਼ਿਕ ਦੇ ਨਿਯਮਾਂ ਪ੍ਰਤੀ ਜਾਣਕਾਰੀ ਦਿੰਦਿਆਂ ਓਵਰ ਸਪੀਡ, ਗਲਤ ਡਰਾਈਵਿੰਗ, ਟ੍ਰਿਪਲ ਰਾਈਡਿੰਗ, ਡਿੰ੍ਰਕ ਐਂਡ ਡਰਾਈਵ ਨਾ ਕਰਨ ਅਤੇ ਆਪਣੇ ਮੁਕਾਮ ਲਈ ਸਮੇਂ ਸਿਰ ਚੱਲਣ ਦੀ ਅਪੀਲ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾਂ ਗੱਡੀ ਦੇ ਕਾਗਜ਼ਾਤ ਅਤੇ ਫਸਟ ਏਡ ਕਿੱਟ ਆਪਣੇ ਕੋਲ ਰੱਖਣ ਲਈ ਕਿਹਾ।ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਹੈਲਮੇਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
               ਇਸ ਮੌਕੇ ਹੈਡ ਕਾਂਸਟੇਬਲ ਸ੍ਰੀਮਤੀ ਮਮਤਾ ਸ਼ਰਮਾ ਅਤੇ ਸਲਵੰਤ ਸਿੰਘ ਤੋਂ ਇਲਾਵਾ ਕਾਲਜ ਸਟਾਫ਼ ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਮੋਹਿਤ ਸੈਣੀ, ਪ੍ਰੋ: ਸੁਖਮਨਪ੍ਰੀਤ ਕੌਰ, ਪ੍ਰੋ: ਤਨਵੀਰ ਕੌਰ, ਪ੍ਰੋ: ਰਿਚਾ ਜੋਸ਼ੀ, ਪ੍ਰੋ: ਹਰਜੋਤ ਕੌਰ, ਪ੍ਰੋ: ਸੁਗਮ ਆਦਿ ਵਿਦਿਆਰਥੀ ਮੌਜ਼ੂਦ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …