Wednesday, October 7, 2026

ਕਿਲਾ ਭਰੀਆਂ ਸਮਾਰਟ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ

ਸੰਗਰੂਰ, 7 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ ਤੇ ਸਮੂਹ ਸਟਾਫ਼ ਵਲੋਂ ਸਕੂਲ ਦੀ ਚੜ੍ਹਦੀ ਕਲਾ ਅਤੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਕਰਨ ਲਈ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਏ ਗਏ।
ਮਨਪ੍ਰੀਤ ਸਿੰਘ ਸਰਾਂ ਬਲਾਕ ਪ੍ਰਧਾਨ ਸੁਨਾਮ, ਲਾਭ ਸਿੰਘ ਨੀਲੋਵਾਲ, ਦਲਵੀਰ ਸਿੰਘ, ਰਾਮ ਸਿੰਘ ਚਹਿਲ, ਗੁਰਪਿਆਰ ਢੀਂਡਸਾ, ਨੈਬ ਸਿੰਘ ਮਾਨ, ਪੁਸ਼ਪਿੰਦਰ ਸਿੰਘ ਸਰਪੰਚ, ਦਰਸ਼ਨ ਸਿੰਘ ਸਰਪੰਚ, ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਪ੍ਰਾਇਮਰੀ ਸਟਾਫ਼ ਨੇ ਵਿਦਿਆਰਥੀਆਂ ਨੇ ਹਾਜ਼ਰੀ ਲਗਵਾ ਕੇ ਵਾਹਿਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ।ਪਾਠ ਦੇ ਭੋਗ ਉਪਰੰਤ ਕਵੀਸ਼ਰੀ ਪੇਸ਼ ਕੀਤੀ ਗਈ।ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਸਮੂਹ ਸਟਾਫ਼, ਸਕੂਲ ਮੈਨੇਜ਼ਮੈਂਟ ਕਮੇਟੀ ਤੇ ਵਿਦਿਆਰਥੀਆਂ ਨੇ ਸੇਵਾ ਕੀਤੀ।ਮੁੱਖ ਅਧਿਆਪਕਾ ਸ੍ਰੀਮਤੀ ਪੰਕਜ ਨੂੰ ਸਕੂਲ ਵਿੱਚ ਕੀਤੇ ਸੁਧਾਰਾਂ ਦੇ ਮੱਦੇਨਜ਼ਰ ਗੁਰੁਦੁਆਰਾ ਪ੍ਰਬੰਧਕੀ ਕਮੇਟੀ ਕਿਲ੍ਹਾ ਭਰੀਆਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਮੁੱਖ ਅਧਿਆਪਕਾ ਵਲੋਂ ਸਰਪੰਚ ਪੁਸ਼ਪਿੰਦਰ ਸਿੰਘ, ਦਰਸ਼ਨ ਸਿੰਘ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਸਰਾਂ, ਡੀ.ਪੀ.ਈ ਦਵਿੰਦਰ ਸਿੰਘ ਨੂੰ ਸਿਰੋਪਾ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ।
                      ਇਸ ਮੌਕੇ ਸ੍ਰੀਮਤੀ ਮੀਨਾ ਗਰਗ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਬਲਵਿੰਦਰ ਕੌਰ, ਸ੍ਰੀਮਤੀ ਰੁਚੀ ਜਿੰਦਲ, ਸ੍ਰੀਮਤੀ ਪ੍ਰਿਸਕਾ, ਸ੍ਰੀਮਤੀ ਰਾਜਿੰਦਰ ਕੌਰ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਜੀਵਨ ਸਿੰਘ, ਜਸਵਿੰਦਰ ਸਿੰਘ, ਜੂਨੀਅਰ ਐਸੀਟੈਂਟ ਜਤਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …