Friday, August 1, 2025
Breaking News

ਸ਼ਾਨਦਾਰ ਰਿਹਾ ਖਾਲਸਾ ਕਾਲਜ ਚਵਿੰਡਾ ਦੇਵੀ ਦਾ ਨਤੀਜਾ

ਅੰਮ੍ਰਿਤਸਰ, 7 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਕਾਮ ਦੇ ਪਹਿਲੇ ਸਮੈਸਟਰ ਸੈਸ਼ਨ 2021-22 ਦੇ ਨਤੀਜਿਆਂ ਵਿਚ ਖ਼ਾਲਸਾ ਕਾਲਜ ਚਵਿੰਡਾ ਦੇਵੀ ਦਾ ਨਤੀਜਾ ਸ਼ਾਨਦਾਰ ਰਿਹਾ।ਬੀ.ਕਾਮ ਦੇ ਸਮੈਸਟਰ ਪਹਿਲੇ, ਤੀਜੇ ਅਤੇ ਪੰਜਵੇਂ ਦੇ ਨਤੀਜੇ ’ਚ ਲੜਕੀਆਂ ਨੇ ਬਾਜ਼ੀ ਮਾਰੀ ਹੈ।ਇਸ ਅਕਾਦਮਿਕ ਸ਼ੈਸ਼ਨ ’ਚ ਨਵਦੀਪ ਕੌਰ ਬੀ.ਕਾਮ ਸਮੈਸਟਰ ਪਹਿਲਾ ਨੇ 90 ਪ੍ਰਤੀਸ਼ਤ ਨੰਬਰ ਲੈ ਕੇ ਪਹਿਲਾ, ਅਮਨਦੀਪ ਕੌਰ ਬੀ.ਕਾਮ ਸਮੈਸਟਰ ਤੀਜੇ ਨੇ 90 ਪ੍ਰਤੀਸ਼ਤ ਨੰਬਰ ਲੈ ਕੇ ਪਹਿਲਾ ਅਤੇ ਕਵਲਜੀਤ ਕੌਰ ਬੀ.ਕਾਮ ਸਮੈਸਟਰ ਪੰਜਵਾਂ ਨੇ ਵੀ 90 ਫ਼ੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ।
                     ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਸਮੂਹ ਕਾਲਜ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜਿਆਂ ਦੀ ਵਧਾਈ ਦਿੰਦਿਆਂ ਅਗਾਂਹ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਦੀ ਪ੍ਰੇਰਣਾ ਦਿੱਤੀ।ਨਤੀਜਿਆਂ ‘ਤੇ ਖੁਸ਼ੀ ਦਾ ਇਜ਼ਹਾਰ ਕਰਦੇ ਕਰਦੇ ਹੋਏ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਕਾਲਜ ਵਲੋਂ ਲਗਾਈਆਂ ਗਈਆਂ ਕਲਾਸਾਂ ਦੌਰਾਨ ਅਧਿਆਪਕਾਂ ਅਤੇ ਵਿਦਿਾਆਰਥੀਆਂ ਦੀ ਸਖਤ ਮਿਹਨਤ ਕਾਰਨ ਹੀ ਅਜਿਹੇ ਵਧੀਆ ਨਤੀਜੇ ਆਏ ਹਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …