ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਪੁਰਬ ਮਨਾਉਣ ਲਈ
ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 195 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 900 ਸ਼ਾਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਗਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 195 ਨਾਮ ਕੱਟ ਕੇ ਕੇਵਲ 705 ਸ਼ਾਰਧਾਲੂਆਂ ਨੂੰ ਵੀਜੇ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਇਸ ਲਈ ਕੇਂਦਰ ਅਤੇ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਵੱਧ ਤੋਂ ਵੱਧ ਨਾਮਾਂ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਸ਼ਰਧਾਲੂਆਂ ਦੇ ਨਾਮ ਕੱਟੇ ਗਏ ਹਨ, ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਵਿਚ ਭਾਰੀ ਰੋਸ ਹੈ।ਉਨ੍ਹਾਂ ਕਿਹਾ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media