ਸਮਰਾਲਾ, 8 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਸਮਰਾਲਾ ਦੀ ਟੀਮ ਵਲੋਂ ਗੁਰਪ੍ਰੀਤ ਸਿੰਘ,
ਸੁਖਪ੍ਰੀਤ ਸਿੰਘ ਦੀ ਅਗਵਾਈ ਹੇਠ ਸਮਰਾਲਾ ਦੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ’ਤੇ ਮੰਗ ਪੱਤਰ ਦਿੱਤਾ ਗਿਆ।ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਹ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ਼ ਵਿੱਚ ਪਿਛਲੇ 10-12 ਸਾਲਾਂ ਤੋਂ ਵੈਲਫੇਅਰ ਸਕੀਮ ਅਧੀਨ 120 ਕੱਚੇ ਮੁਲਾਜ਼ਮ ਬਤੌਰ ਇੰਸਟਰਕਟਰਜ਼ ਵਜੋਂ ਬਿਨ੍ਹਾਂ ਕਿਸੇ ਸਰਕਾਰੀ ਸਹੂਲਤਾਂ ’ਤੇ ਨਿਗੂਣੀਆਂ ਤਨਖਾਹਾਂ ਉਪਰ ਠੇਕੇ ‘ਤੇ ਧੱਕੇ ਖਾ ਰਹੇ ਹਨ।ਆਸ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਲਾਰਾ ਨਹੀਂ ਲਾਵੇਗੀ ਅਤੇ ਸਾਨੂੰ ਜਰੂਰ ਪੱਕੇ ਕਰੇਗੀ, ਪਰ ਬਿਲਕੁੱਲ ਇਸ ਦੇ ਉਲਟ ਸਰਕਾਰ ਵਲੋਂ ਪੱਕੇ ਕਰਨ ਦੀ ਥਾਂ ’ਤੇ ਨਵੀਆਂ 990 ਅਸਾਮੀਆਂ ਦਾ ਇਸ਼ਤਿਹਾਰ ਦੇਣ ਜਾ ਰਹੀ ਹੈ।ਜੇਕਰ ਇਨ੍ਹਾਂ 990 ਅਸਾਮੀਆਂ ’ਤੇ ਰੈਗੂਲਰ ਭਰਤੀ ਹੋ ਜਾਂਦੀ ਹੈ ਤਾਂ ਸਾਨੂੰ 120 ਇੰਸਟਰਕਟਰਾਂ ਨੂੰ ਘਰਾਂ ਨੂੰ ਤੋਰ ਦਿੱਤਾ ਜਾਵੇਗਾ। ਉਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤਕਨੀਕੀ ਸਿੱਖਿਆ ਵਿਭਾਗ ਜੋ ਇਸ ਸਮੇਂ ਮੁੱਖ ਮੰਤਰੀ ਪੰਜਾਬ ਕੋਲ ਹੈ ਉਨਾਂ ਨੁੰ ਪਹਿਲਾਂ ਰੈਗੂਲਰ ਕਰੇ ਅਤੇ ਬਾਅਦ ਵਿੱਚ ਬੱਚਦੀਆਂ ਅਸਾਮੀਆਂ ਦਾ ਇਸ਼ਤਿਹਾਰ ਦੇਵੇ।ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਇਨ੍ਹਾਂ ਮੰਗਾਂ ਨੂੰ ਪੂਰੇ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਆਪ ਦੀਆਂ ਮੰਗਾਂ ਜਾਇਜ਼ ਹਨ ਅਤੇ ਇਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਧਿਆਨ ਵਿੱਚ ਲਿਆ ਕੇ ਜਲਦੀ ਹੀ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media