ਅੰਮ੍ਰਿਤਸਰ, 9 ਅਪ੍ਰੈਲ (ਮਾਈਕਲ) – ਪ੍ਰਧਾਨ ਹਰਦੀਪ ਸਿੰਘ ਚਾਹਲ, ਜਨਰਲ ਸਕੱਤਰ ਰਾਜਵਿੰਦਰ ਸਿੰਘ ਗਿੱਲ, ਜਸਪਾਲ ਸਿੰਘ, ਸਰਪ੍ਰਸਤ ਮਨਮੋਹਣ ਸਿੰਘ
ਬਰਾੜ, ਮਾਈਕਲ ਰੌਲ ਅਧਾਰਿਤ ਅੰਮ੍ਰਿਤਸਰ ਵਿਕਾਸ ਮੰਚ ਦੇ ਵਫਦ ਨੇ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਜਗਦੇਵ ਕਲਾਂ ਵਿਖੇ ਮੀਟਿੰਗ ਕੀਤੀ।ਜਿਸ ਦੌਰਾਨ ਉਨਾਂ ਨੇ ਪੋਸਟ ਗਰੈਜਏਟ ਇੰਸਟੀਚਿਊਟ ਆਫ ਹੌਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ ਲਈ ਪਿੰਡ ਛਿੱਡਣ ਵਿਖੇ ਜ਼ਮੀਨ ਹਾਸਲ ਕਰਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਤੇਲ ਦਾ ਵੈਟ 4% ਤੋਂ 1% ਕਰਨ ਲਈ ਯਾਦ ਪੱਤਰ ਦਿੱਤਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media