Thursday, October 8, 2026

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮੀਟਿੰਗ ਦੌਰਾਨ ਸਮਾਰਟ ਮੀਟਰ ਨਾ ਲੱਗਣ ਦੀ ਦਿੱਤੀ ਚਿਤਾਵਨੀ

ਗੁੱਜਰ ਭਾਈਚਾਰੇ ਆਪਣੇ ਪਸ਼ੂਆਂ ਨੂੰ ਬੰਨ੍ਹ ਕੇ ਰੱਖਣ – ਬਿੱਕਰ ਸਿੰਘ ਮਾਨ

ਸਮਰਾਲਾ, 10  ਮਾਰਚ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਕੇਂਦਰ ਸਰਕਾਰ ਦੀ ਧੌਂਸ ਤੋਂ ਡਰ ਕੇ ਪੰਜਾਬ ਸਰਕਾਰ ਦੁਆਰਾ ਪੰਜਾਬ ਅੰਦਰ ਜੋ ਚਿੱਪ ਵਾਲੇ ਮੀਟਰ ਲਗਾਏ ਜਾ ਰਹੇ ਹਨ, ਉਨ੍ਹਾਂ ਦਾ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਸ਼ਾਂਤੀ ਪੂਰਬਕ ਵਿਰੋਧ ਕਰੇਗੀ ਅਤੇ ਮੀਟਰ ਨਹੀਂ ਲੱਗਣ ਦੇਵੇਗੀ।
                  ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਨੇ ਕਿਹਾ ਕਿ ਗੁੱਜਰ ਭਾਈਚਾਰੇ ਦੇ ਲੋਕ ਝੁੰਡਾਂ ਵਿੱਚ ਆਪਣੇ ਪਸ਼ੂ ਲੈ ਕੇ ਸੜਕਾਂ ਦੇ ਆਲੇ ਦੁਆਲੇ ਚਾਰਦੇ ਰਹਿੰਦੇ ਹਨ, ਜਿਸ ਨਾਲ ਸੜਕ ਦੇ ਕਿਨਾਰੇ ਕਿਸਾਨਾਂ ਦੀ ਫਸਲਾਂ ਅਤੇ ਦਰੱਖਤਾਂ ਦਾ ਪਸ਼ੂ ਨੁਕਸਾਨ ਕਰਦੇ ਹਨ।ਉਨ੍ਹਾਂ ਪੰਜਾਬ ਦੇ ਗੁੱਜਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਡੇਅਰੀ ਪਾਲਕਾਂ ਅਤੇ ਆਮ ਲੋਕਾਂ ਦੀ ਤਰ੍ਹਾਂ ਆਪਣੇ ਪਸ਼ੂਆਂ ਨੂੰ ਬੰਨ੍ਹ ਕੇ ਰੱਖਣ ਅਤੇ ਉਥੇ ਹੀ ਚਾਰਾ ਪਾਉਣ।ਪੰਜਾਬ ਸਰਕਾਰ ਵੀ ਇਸ ਤਰ੍ਹਾਂ ਸੜਕਾਂ ਤੇ ਫਿਰਦੇ ਝੁੰਡਾਂ ‘ਤੇ ਨਕੇਲ ਕੱਸੇ।ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਚਿੱਪਾਂ ਵਾਲੇ ਮੀਟਰ ਸਭ ਤੋਂ ਪਹਿਲਾਂ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਲਗਾਉਣ, ਜਿਥੇ ਕਰਮਚਾਰੀ ਖਾਲੀ ਕਮਰਿਆਂ ਵਿੱਚ ਵੀ ਏ.ਸੀ ਚਲਾ ਕੇ ਰੱਖਦੇ ਹਨ।
                 ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਜਨ: ਸਕੱਤਰ, ਜੀਵਨ ਸਿੰਘ ਸਕੱਤਰ, ਬੂਟਾ ਸਿੰਘ ਮੁਸ਼ਕਾਬਾਦ, ਬਲਵਿੰਦਰ ਸਿੰਘ ਮੁਸ਼ਕਾਬਾਦ, ਕਰਮਜੀਤ ਸਿੰਘ ਕੋਟਲਾ ਸਮਸ਼ਪੁਰ, ਗੁਲਜਾਰ ਸਿੰਘ, ਮਨਜਿੰਦਰ ਸਿੰਘ, ਗੁਰਪ੍ਰੀਤ ਸਿੰਘ ਰਾਜੇਵਾਲ, ਜੀਤ ਸਿੰਘ ਟੋਡਰਪੁਰ, ਗੁਰਦੇਵ ਸਿੰਘ ਕਟਾਣਾ ਸਾਹਿਬ, ਸੁਖਦੇਵ ਸਿੰਘ ਕਟਾਣਾ ਸਾਹਿਬ, ਦਰਬਾਰਾ ਸਿੰਘ ਕਟਾਣਾ ਸਾਹਿਬ, ਅਵਤਾਰ ਸਿੰਘ, ਬਹਾਦਰ ਸਿੰਘ ਮੰਜਾਲੀ ਕਲਾਂ, ਹੁਸ਼ਿਆਰ ਸਿੰਘ ਬੰਬ, ਮੇਜਰ ਸਿੰਘ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …