ਸਮਰਾਲਾ, 10 ਮਾਰਚ (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ
(ਲੜਕੇ) ਵਿਖੇ ਸਕੂਲ ਪ੍ਰਿੰਸੀਪਲ ਸੁਮਨ ਲਤਾ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਅਤੇ ਨਾਨ ਬੋਰਡ ਜਮਾਤਾਂ ਦਾ ਨਤੀਜਾ ਵਿਦਿਆਰਥੀਆਂ ਦੇ ਮਾਪਿਆਂ ਨੂੰ ਦੱਸਿਆ ਗਿਆ।ਮਾਪਿਆਂ ਨੂੰ ਸਕੂਲ ਦੀਆਂ ਵਿਸ਼ੇਸ਼ਤਾਵਾਂ, ਸਹੂਲਤਾਂ ਅਤੇ ਚੱਲ ਰਹੇ ਗਰੁੱਪਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।ਪ੍ਰਿੰਸੀਪਲ ਸੁਮਨ ਲਤਾ ਨੇ ਸਾਰੇ ਪਾਸ ਹੋਏ ਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਬੱਚਿਆਂ ਦੇ ਮਾਪਿਆਂ ਤੋਂ ਵੀ ਸਕੂਲ ਦੀ ਬਿਹਤਰੀ ਲਈ ਸੁਝਾਅ ਮੰਗੇ।ਉਨ੍ਹਾਂ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੇ ਪਿਛਲੇ ਸੈਸ਼ਨ ਵਿੱਚ ਬੱਚਿਆਂ ਨੂੰ ਖੂਬ ਮਿਹਨਤ ਅਤੇ ਲਗਨ ਨਾਲ ਪੜ੍ਹਾਇਆ ਅਤੇ ਆਸ ਪ੍ਰਗਟਾਈ ਕਿ ਅੱਗੇ ਤੋਂ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਬੱਚਿਆਂ ਨੂੰ ਪੜ੍ਹਾਉਂਦੇ ਰਹਿਣਗੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media