ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਕਾਂਗਰਸ ਅਤੇ ਭਾਜਪਾ ਦੇ ਕੌਂਸਲਰਾਂ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੀ
ਅਗਵਾਈ ਵਿੱਚ ਕਾਂਗਰਸ ਤੇ ਭਾਜਪਾ ਦੇ ਕੌਂਸਲਰ ‘ਆਪ’ ’ਚ ਸ਼ਾਮਲ ਹੋ ਗਏ।ਵਿਧਾਇਕ ਜਰਨੈਲ ਸਿੰਘ ਅਤੇ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰੱਸਟ ਨੇ ਸਾਰੇ ਕੌਂਸਲਰਾਂ ਦਾ ਪਾਰਟੀ ’ਚ ਸਵਾਗਤ ਕੀਤਾ।
ਪੰਜਾਬ ਮਾਮਲਿਆਂ ਦੇ ਇੰਚਾਰਜ਼ ਜਰਨੈਲ ਸਿੰਘ ਨੇ ਦੱਸਿਆ ਕਿ ਕਾਂਗਰਸ ਤੇ ਭਾਜਪਾ ਨੂੰ ਛੱਡ ਕੇ 5 ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।ਜਿਨ੍ਹਾਂ ਵਿੱਚ ਭਾਜਪਾ ਦੇ ਜਰਨੈਲ ਸਿੰਘ ਢੋਟ ਅਤੇ ਨਿਸ਼ਾ ਢਿੱਲੋਂ, ਸਤਨਾਮ ਸਿੰਘ, ਅਵਿਨਾਸ਼ ਜੋਲੀ ਅਤੇ ਜੀਤ ਸਿੰਘ ਭਾਟੀਆ ਕਾਂਗਰਸ ਪਾਰਟੀ ਨੂੰ ਛੱਡ ਕੇ ਆਏ ਹਨ।ਜਰਨੈਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਸੂਬੇ ਦੀ ਲੋਕਾਂ ਦੀ ਭਲਾਈ ਲਈ ਚੰਗੇ ਫ਼ੈਸਲੇ ਲੈ ਰਹੀ ਹੈ ਅਤੇ ਨਵੀਂ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਮੁਹਿੰਮ ਅਰੰਭ ਦਿੱਤੀ ਹੈ।ਪੰਜਾਬ ਸਰਕਾਰ ਦੇ ਫ਼ੈਸਲਿਆਂ ਦਾ ਪੰਜਾਬ ਵਾਸੀਆਂ ਵਲੋਂ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media