Tuesday, November 24, 2026

ਐਡਵੋਕੇਟ ਧਾਮੀ ਨੇ ਸਿੱਖ ਸੰਗਤਾਂ ਨੂੰ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਖ਼ਾਲਸਈ ਰਹਿਣੀ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਦੀ ਵੈਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰ ਸਵੈਮਾਣ ਨਾਲ ਜਿਊਣ ਦਾ ਰਾਹ ਦਰਸਾਇਆ।ਉਨ੍ਹਾਂ ਕਿਹਾ ਕਿ ਖ਼ਾਲਸਾ ਸਾਜਣਾ ਦੇ ਇਸ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ ਬਣਾ ਕੇ ਅਰਸ਼ ’ਤੇ ਪਹੁੰਚਾ ਦਿੱਤਾ।
                   ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤਾਂ ਨੂੰ ਵਧਾਈ ਦਿੰਦਿਆਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਸ਼ ਕੀਤੀ ਖੰਡੇ-ਬਾਟੇ ਦੀ ਪਾਹੁਲ ਛਕ ਕੇ ਖ਼ਾਲਸਈ ਰਹਿਣੀ ਦੇ ਧਾਰਨੀ ਬਨਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਟੁੱਟ ਕੇ ਕੋਈ ਵੀ ਮਨੁੱਖ ਆਪਣੀ ਪਛਾਣ ਨਾਲ ਅੱਗੇ ਨਹੀਂ ਵੱਧ ਸਕਦਾ।ਐਡਵੋਕੇਟ ਧਾਮੀ ਨੇ ਕਿਹਾ ਕਿ ਖ਼ਾਲਸਾ ਪੰਥ ਦਾ ਸਾਜਣਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਉਂਦਿਆਂ ਗੁਰਮਤਿ ਸਮਾਗਮ ਕੀਤੇ ਜਾਂਦੇ ਹਨ।ਉਨ੍ਹਾਂ ਸੰਗਤ ਨੂੰ ਪਰਿਵਾਰਾਂ ਸਮੇਤ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਭਰਨ ਦੀ ਅਪੀਲ ਵੀ ਕੀਤੀ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …