Wednesday, May 14, 2025
Breaking News

ਭਗਵੰਤ ਮਾਨ ਵਲੋਂ ਸੂਬੇ ਦੀ ਪਲੇਠੀ ਫੇਰੀ ‘ਤੇ ਆਏ ਭਾਰਤ ਦੇ ਚੀਫ਼ ਜਸਟਿਸ ਦਾ ਸਵਾਗਤ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਚੀਫ਼ ਜਸਟਿਸ ਐਨ.ਵੀ ਰਮਨਾ ਦਾ ਪਵਿੱਤਰ ਨਗਰੀ ਪਹੁੰਚਣ `ਤੇ ਸਵਾਗਤ ਕੀਤਾ।ਮੁੱਖ ਮੰਤਰੀ ਨੇ ਜਸਟਿਸ ਐਨ.ਵੀ ਰਮਨਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸੂਬੇ ਵਿੱਚ ਪਲੇਠੀ ਫੇਰੀ ‘ਤੇ ਆਉਣ ਲਈ ਉਹਨਾਂ ਦਾ ਸੁਆਗਤ ਕੀਤਾ।ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਅਤੇ ਉਨ੍ਹਾਂ ਦੇ ਪਰਿਵਾਰ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਲੋਕ ਵਿਸ਼ੇਸ਼ ਤੌਰ `ਤੇ ਸਮੁੱਚੀ ਸੂਬਾ ਸਰਕਾਰ ਉਨ੍ਹਾਂ ਦੇ ਸਵਾਗਤ ਲਈ ਪੱਬਾਂ ਭਾਰ ਹੈ।ਉਨ੍ਹਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਸੂਬੇ ਵਲੋਂ ਪਿਆਰ ਤੇ ਸਤਿਕਾਰ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਭੇਟ ਕੀਤਾ।
           ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ ਭਾਵਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਕਮਿਸ਼ਨਰ ਜਲੰਧਰ ਡਵੀਜ਼ਨ ਵੀ.ਕੇ ਮੀਨਾ, ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ, ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਆਦਿ ਵੀ ਹਾਜ਼ਰ ਸਨ।

Check Also

ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …