Friday, September 4, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਫੈਸ਼ਨ ਐਕਸਪੋ-2022’ ਸਮਾਰੋਹ ਕਰਵਾਇਆ

ਅੰਮ੍ਰਿਤਸਰ, 13 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਫੈਸ਼ਨ ਐਕਸਪੋ-2022’ ਵਿਸ਼ੇ ’ਤੇ ਸਮਾਰੋਹ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਅਤੇ ਪ੍ਰੋਫ਼ੈਸਰ ਡਾ. ਰਮਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕਲਾ ਪ੍ਰਦਰਸ਼ਨੀ ’ਚ ਬਾਹਰਲੇ ਸਕੂਲਾਂ ਤੋਂ ਆਏ 200 ਦੇ ਕਰੀਬ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੇ ਵੀ ਭਾਗ ਲਿਆ।
               ਇਸ ਦੌਰਾਨ ਕਾਲਜ ਦੇ ਫੈਸ਼ਨ ਡਿਜਾਈਨਿੰਗ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਅੰਜ਼ਨਾ ਦੀ ਯੋਗ ਅਗਵਾਈ ਸਦਕਾ ਇਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਬਹੁਤ ਹੀ ਮਿਹਨਤ ਨਾਲ ਬਣਾਈਆਂ ਵੱਖ-ਵੱਖ ਤਰ੍ਹਾਂ ਦੀਆਂ ਪੁਸ਼ਾਕਾਂ, ਫੁਲਕਾਰੀਆਂ, ਦੁਪੱਟਿਆਂ, ਟਾਈ ਐਂਡ ਡਾਈ ਤੇ ਕਢਾਈ ਕੀਤੇ ਦੁਪੱਟਿਆਂ ਅਤੇ ਸੂਟਾਂ ਦੀ ਪ੍ਰਦਰਸ਼ਨੀ ਲਗਾਈ।ਪ੍ਰਿੰ: ਗੁਰਦੇਵ ਸਿੰਘ ਨੇ ਮੁੱਖ ਮਹਿਮਾਨ ਡਾ. ਰਮਿੰਦਰ ਕੌਰ ਨੂੰ ਅਤੇ ਬਾਹਰਲੇ ਸਕੂਲਾਂ ਤੋਂ ਆਏ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ‘ਜੀ ਆਇਆ’ ਕਿਹਾ।ਉਨ੍ਹਾਂ ਕਾਲਜ ਵਿਦਿਆਰਥਣਾਂ ਦੁਆਰਾ ਬਣਾਈਆਂ ਵਸਤਾਂ ਅਤੇ ਪ੍ਰਦਰਸ਼ਨੀ ਦੀ ਪ੍ਰਸ਼ੰਸਾ ਕਰਦਿਆਂ ਫੈਸ਼ਨ ਡਿਜਾਈਨਿੰਗ ਦੇ ਖੇਤਰ ’ਚ ਲੜਕੀਆਂ ਦੇ ਵਧ ਰਹੇ ਰੁਝਾਨ ਅਤੇ ਨਵੇਂ ਮੌਕਿਆਂ ਬਾਰੇ ਚਰਚਾ ਕੀਤੀ।
             ਇਸ ਮੌਕੇ ਡਾ. ਰਮਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸ਼ਬਾਸ਼ ਦਿੰਦਿਆਂ ਫੈਸ਼ਨ ਡਿਜਾਈਨਿੰਗ ਦੇ ਖੇਤਰ ਵਿਚ ਲੜਕੀਆਂ ਦੇ ਯੋਗਦਾਨ ਅਤੇ ਸਿਰਫ ਆਪਣੇ ਦੇਸ਼ ਵਿਚ ਹੀ ਨਹੀਂ ਸਗੋਂ ਬਾਹਰਲੇ ਮੁਲਕਾਂ ਵਿੱਚ ਵੀ ਇਸ ਖੇਤਰ ਵਿਚਲੇ ਵਿਸ਼ਾਲ ਮੌਕਿਆਂ ਬਾਰੇ ਦੱਸਿਆ।ਉਨਾਂ ਕਿਹਾ ਕਿ ਪਿੰਡਾਂ ’ਚ ਰਹਿੰਦਿਆਂ ਤੇ ਪੜਦਿਆਂ ਸਾਡੇ ਕੋਲ ਹੀਲੇ-ਵਸੀਲਿਆਂ ਦੀ ਘਾਟ ਤਾਂ ਹੋ ਸਕਦੀ ਹੈ ਪਰ ਸਾਡੇ ਅੰਦਰ ਯੋਗਤਾ ਦੀ ਘਾਟ ਨਹੀਂ ਹੈ।ਪ੍ਰਿ੍ਰ: ਗੁਰਦੇਵ ਸਿੰਘ ਅਤੇ ਫੈਸ਼ਨ ਡਿਜਾਈਨਿੰਗ ਵਿਭਾਗ ਮੁੱਖੀ ਪ੍ਰੋਫ਼ੈਸਰ ਅੰਜਨਾ ਅਤੇ ਸਮੂਹ ਸਟਾਫ਼ ਵਲੋਂ ਮੁਖ ਮਹਿਮਾਨ ਨੂੰ ਕਾਲਜ ਮਮੈਂਟੋਂ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਹਰਲੇ ਸਕੂਲਾਂ ਤੋਂ ਆਏ ਅਧਿਆਪਕਾਂ ਨੂੰ ਵੀ ਕਾਲਜ ਵਲੋਂ ਯਾਦਗਾਰੀ ਚਿੰਨ ਭੇਂਟ ਕੀਤੇ ਗਏ। ਸਮਾਗਮ ’ਚ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …