ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਦਿ ਮਿਲੇਨੀਅਮ ਸਕੂਲ ਸੁਨਾਮ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ।ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ ਮੁਕਾਬਲੇ ਅਤੇ ਡਾਂਸ ਮੁਕਾਬਲੇ ਵਿੱਚ ਭਾਗ ਲਿਆ।ਸ਼੍ਰੀਮਤੀ ਮਨਪ੍ਰੀਤ ਕੌਰ ਸਿੱਧੂ ਅਤੇ ਸ਼੍ਰੀਮਤੀ ਬਲਜਿੰਦਰ ਕੌਰ ਮੁਕਾਬਲਿਆਂ ਦਾ ਫੈਸਲਾ ਸੁਣਾਇਆ ਗਿਆ।ਪ੍ਰਿੰਸੀਪਲ ਮੈਡਮ ਸ੍ਰੀਮਤੀ ਨੀਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਚੇਅਰਮੈਨ ਮੰਗਤ ਰਾਏ ਕਾਂਸਲ ਨੇ ਆਪਣੀ ਹਾਜ਼ਰੀ ਲਵਾਈ।ਡਾਇਰੈਕਟਰ ਐਜੂਕੇਸ਼ਨ ਸ਼੍ਰੀਮਤੀ ਰੀਤੂ ਪਾਠਕ ਨੇ ਸਾਰਿਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ।ਐਕਟੀਵਿਟੀ ਕੋਆਰਡੀਨੇਟਰ ਬਲਵਿੰਦਰ ਸਿੰਘ ਨੇ ਸਟੇਜ ਦਾ ਸੰਚਾਲਨ ਕੀਤਾ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …