Wednesday, February 25, 2026

ਅਜ਼ੋਕੇ ਭਾਰਤ ਦੀ ਸਿਰਜਣਾ ਭੀਮ ਰਾਓ ਅੰਬੇਦਕਰ ਦੀ ਦੇਣ – ਧਾਲੀਵਾਲ

ਅੰਬੇਦਕਰ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ

ਅੰਮ੍ਰਿਤਸਰ, 14 ਅਪ੍ਰੈਲ (ਸੂਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਭੀਮ ਰਾਓ ਅੰਬੇਦਕਰ ਨੂੰ ਅਜ਼ੋਕੇ ਭਾਰਤ ਦੇ ਨਿਰਮਾਤਾ ਦੱਸਦੇ ਕਿਹਾ ਕਿ ਉਨਾਂ ਨੇ ਉਸ ਸਮੇਂ ਜਿੰਨਾ ਸਮਾਜਿਕ ਕੁਰਤੀਆਂ ਵਿਚੋਂ ਭਾਰਤ ਨੂੰ ਕਾਨੂੰਨ ਦੀ ਮਦਦ ਨਾਲ ਕੱਢ ਕੇ ਨਵੇਂ ਸਮਾਜ ਦੀ ਸਿਰਜਣਾ ਕੀਤੀ, ਉਹ ਆਪਣੀ ਮਿਸਾਲ ਆਪ ਹੈ।
             ਅੱਜ ਅੰਮ੍ਰਿਤਸਰ ਵਿਖੇ ਅੰਬੇਦਕਰ ਜੈਅੰਤੀ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਧਾਲੀਵਾਲ ਨੇ ਕਿਹਾ ਕਿ ਭਾਰਤ ਭਾਵੇਂ ਅੰਗਰੇਜ਼ਾਂ ਕੋਲੋਂ ਅਜ਼ਾਦ ਹੋ ਗਿਆ ਸੀ, ਪਰ ਭਾਰਤ ਨੂੰ ਸਮਾਜਿਕ ਕੁਰਤੀਆਂ ਵਿਚੋਂ ਕੱਢਣ, ਸਮਾਜਿਕ ਬਰਾਬਰਤਾ ਵਾਲਾ ਮਾਹੌਲ ਸਿਰਜਣ ਅਤੇ ਸੰਘੀ ਢਾਂਚੇ ਨੂੰ ਚਲਾਉਣ ਲਈ ਜਿਸ ਕਾਨੂੰਨ ਦੀ ਲੋੜ ਸੀ, ਉਹ ਬਾਬਾ ਸਾਹਿਬ ਅੰਬੇਦਕਰ ਦੀ ਹੀ ਦੇਣ ਹੈ।ਉਨਾਂ ਕਿਹਾ ਕਿ ਅੱਜ ਜੇਕਰ ਸਾਡੇ ਵਰਗੇ ਗਰੀਬ ਤੇ ਮੱਧਵਰਗੀ ਘਰਾਂ ਦੇ ਬੱਚੇ ਵਿਧਾਇਕ, ਸੰਸਦ ਮੈਂਬਰ ਅਤੇ ਹੋਰ ਰੁਤਬਿਆਂ ‘ਤੇ ਬੈਠੇ ਹਨ, ਉਹ ਅੰਬੇਦਕਰ ਸਾਹਿਬ ਦੀ ਦੇਣ ਹੈ।ਉਨਾਂ ਕਿਹਾ ਕਿ ਅੱਜ ਵੀ ਸਾਨੂੰ ਉਨਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਲੋੜ ਹੈ, ਤਾਂ ਹੀ ਅਸੀਂ ਅਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਦਾ ਸਮਾਜ ਸਿਰਜ ਸਕਾਂਗੇ।ਉਨਾਂ ਕਿਹਾ ਕਿ ਸ੍ਰੀ ਅੰਬੇਦਕਰ ਦੀ ਦੇਣ ਦੀ ਬਦੌਲਤ ਹੀ ਸਾਡੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਫੈਸਲਾ ਪਹਿਲੇ ਦਿਨ ਹੀ ਕਰ ਦਿੱਤਾ ਸੀ ਕਿ ਹਰੇਕ ਦਫਤਰ ਵਿਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਦਕਰ ਦੀ ਤਸਵੀਰ ਲੱਗੇਗੀ।ਉਨਾਂ ਕਿਹਾ ਕਿ ਤਸੀਵਰ ਲਗਾਉਣ ਨਾਲ ਦਫਤਰ ਵਿਚ ਬੈਠੇ ਅਧਿਕਾਰੀ ਜਾਂ ਕਰਮਚਾਰੀ ਨੂੰ ਇੰਨਾਂ ਸਖਸ਼ੀਅਤਾਂ ਦੇ ਸੁਪਨੇ ਅਤੇ ਸਿਧਾਂਤ ਯਾਦ ਰਹਿਣਗੇ, ਜੋ ਕਿ ਸੇਵਾ ਵਿਚ ਕਿਸੇ ਵੀ ਤਰਾਂ ਦੀ ਕੁਤਾਹੀ ਕਰਨ ਤੋਂ ਵਰਜਣਗੇ।ਉਨਾਂ ਸਾਰੇ ਪੰਜਾਬ ਵਾਸੀਆਂ ਨੂੰ ਸੀ ਅੰਬੇਦਕਰ ਦੇ ਪੂਰਨਿਆਂ ‘ਤੇ ਚੱਲਣ ਦਾ ਸੱਦਾ ਦਿੱਤਾ।
              ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਤੇ ਹੋਰ ਸਖਸ਼ੀਅਤਾਂ ਨੇ ਸ੍ਰੀ ਅੰਬੇਦਕਰ ਦੇ ਆਦਮ ਕੱਦ ਬੁੱਤ ‘ਤੇ ਫੁੱਲ ਮਲਾਵਾਂ ਚੜਾ ਕੇ ਸ਼ਰਧਾ ਭੇਟ ਕੀਤੀ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …