ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ 131ਵੇਂ ਜਨਮ ਦਿਵਸ ‘ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ. ਉਨਥ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਉਨ੍ਹਾਂ ਇਸ ਸਮੇਂ ਕਿਹਾ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ਜਾਤੀਵਾਦ ਦਾ ਖਾਤਮਾ ਕਰਨ ਅਤੇ ਆਪਸੀ ਸ਼ਾਂਤਮਈ ਸਮਾਜਿਕ ਬਣਤਰ ਦੀ ਸਥਾਪਨਾ ‘ਤੇ ਜ਼ੋਰ ਦਿੰਦੀ ਹੈ ਅਤੇ ਭਾਰਤ ਦਾ ਸੰਵਿਧਾਨ ਇਹ ਸਾਬਤ ਕਰਦਾ ਹੈ ਕਿ ਬਾਬਾ ਸਾਹਿਬ ਦੀ ਸੋਚ ਸਾਰਿਆਂ ਲਈ ਸਾਂਝੀ ਸੀ। ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਇੱਕ ਮਹਾਨ ਵਿਦਵਾਨ, ਨਿਆਂਕਾਰ, ਅਰਥਸ਼ਾਸਤਰੀ ਅਤੇ ਸਮਾਜ ਸੁਧਾਰਕ ਸਨ।ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਦੀ ਘੜੀ ਹੈ ਕਿ ਆਪਾਂ ਸਾਰੇ, ਅੱਜ ਭਾਰਤੀ ਸੰਵਿਧਾਨ ਦੇ ਪਿਤਾਮਾ ਦੇ ਜਨਮ ਦਿਹਾੜੇ ਦੇ ਮੌਕੇ ’ਤੇ, ਉਨ੍ਹਾਂ ਦੀ ਸਮਾਜ ਪ੍ਰਤੀ ਮਹੱਤਵਪੂਰਨ ਦੇਣ ਨੂੰ ਯਾਦ ਕਰ ਰਹੇ ਹਾਂ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ, ਜਿਲ੍ਹਾ ਭਲਾਈ ਅਫ਼ਸਰ ਗੁਰਿੰਦਰਜੀਤ ਸਿੰਘ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …