ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਂਕਾਂ ਦੀ ਪ੍ਰਗਤੀ ਵਿਚਾਰਨ ਹਿੱਤ ਡੀ.ਸੀ.ਸੀ ਮੀਟਿੰਗ ਕੀਤੀ ਗਈ।ਜਿਸ ਦੌਰਾਨ ਜਿਲ੍ਹਾ ਉਦਯੋਗ ਕੇਂਦਰ ਤੋਂ ਹਾਜ਼ਰ ਰੋਹਿਤ ਮਹਿੰਦਰੂ ਫੰਕਸ਼ਨਲ ਮੈਨੇਜਰ ਨੇ ਦੱਸਿਆ ਕਿ ਸਰਕਾਰ ਵਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਨੂੰ ਅਲਾਟ ਟੀਚੇ ਤੋਂ ਵੱਧ ਸਬਸਿਡੀ ਬੈਕਾਂ ਰਾਹੀਂ ਬਿਨੈਕਾਰਾਂ ਨੂੰ ਦਿਵਾਈ ਗਈ ਹੈ।ਜਿਲ੍ਹਾ ਉਦਯੋਗ ਕੇਂਦਰ ਅੰਮ੍ਰਿਤਸਰ ਵਲੋਂ ਜਿਲ੍ਹਾ ਪ੍ਰਸਾਸ਼ਨ ਰਾਹੀਂ ਅੰਮ੍ਰਿਤਸਰ ਨੂੰ ਅਲਾਟ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੀਆਂ ਬੈਂਕਾਂ ਨੂੰ ਪ੍ਰਸੰਸਾ ਪੱਤਰ ਅਤੇ ਸਨਮਾਨ ਚਿੰਨ ਭੇਟ ਕੀਤੇ ਗਏ।ਇਨ੍ਹਾਂ ਵਿਚ ਪੰਜਾਬ ਨੈਸ਼ਨਲ ਬੈਂਕ ਤੋਂ ਪ੍ਰੀਤਮ ਸਿੰਘ ਲੀਡ ਜਿਲ੍ਹਾ ਮੈਨੇਜਰ, ਪੰਜਾਬ ਐਂਡ ਸਿੰਧ ਬੈਕ ਤੋਂ ਪੁਨੀਤ ਸਿੰਗਲਾ ਜਿਲ੍ਹਾ ਕੁਆਰਡੀਨੇਟਰ ਨੂੰ ਸਨਮਾਨਿਤ ਕੀਤਾ ਗਿਆ।ਜਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਬੈਕਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਤਨਦੇਹੀ ਨਾਲ ਲਾਗੂ ਕਰਨ ਤਾਂ ਜੋ ਜਨਤਾ ਤੱਕ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।
ਮੀਟਿੰਗ ਦੌਰਾਨ ਵਿਕਰਮਜੀਤ, ਡਿਪਟੀ ਡਾਇਰੈਕਟਰ ਇੰਪਲਾਈਮੈਂਟ ਜਨਰੈਸ਼ਨ ਅੰਮ੍ਰਿਤਸਰ, ਜਸਕੀਰਤ ਸਿੰਘ ਡੀ.ਡੀ.ਐਮ ਨਾਬਾਰਡ ਤੋਂ ਇਲਾਵਾ ਵੱਖ-ਵੱਖ ਬੈਂਕਾਂ ਅਤੇ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …