ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਖਾਲਸਾ ਸਾਜਨਾ ਦਿਵਸ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਮਾਨਾਵਾਲਾ
ਕਲਾਂ ਅਤੇ ਸਾਂਝਾ ਪੰਜਾਬ ਸਾਂਝੇ ਲੋਕ ਐਜੂਕਸ਼ਨਲ ਵੈਲਫੇਅਰ ਸੁਸਾਇਟੀ ਵਲੋਂ ਦਸਤਾਰ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ 5 ਤੋਂ 14 ਸਾਲ ਉਮਰ ਦੇ ਬੱਚਿਆਂ ਨੇ ਭਾਗ ਲਿਆ।ਪਹਿਲਾ ਸਥਾਨ ਸੁਖਬੀਰ ਸਿੰਘ, ਦੂਜਾ ਸਥਾਨ ਬ੍ਰਹਮਲੀਨ ਸਿੰਘ ਅਤੇ ਤੀਜਾ ਸਥਾਨ ਜਸ਼ਨਦੀਪ ਸਿੰਘ ਨੇ ਪ੍ਰਾਪਤ ਕੀਤਾ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਨਪ੍ਰੀਤ ਸਿੰਘ ਅਤੇ ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਮਰਦਾਨਾ ਨੇ ਜਾਰੀ ਪ੍ਰੈਸ ਬਿਆਨ ‘ਚ ਦੱਸਿਆ ਹੈ ਕਿ ਸੰਸਥਾ ਵਲੋਂ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਕਈ ਮੁਕਾਬਲੇ ਕਰਵਾਏ ਜਾਂਦੇ ਹਨ।ਜਿਨ੍ਹਾਂ ਵਿੱਚ ਭਾਸ਼ਣ, ਸੁੰਦਰ ਦਸਤਾਰ ਸਜਾਉਣ, ਸ਼ਸਤਰ ਵਿੱਦਿਆ ਤੇ ਅਥਲੈਟਿਕਸ ਮੁਕਾਬਲੇ ਸ਼ਾਮਲ ਹਨ।ਇਸ ਤੋਂ ਇਲਾਵਾ ਧਾਰਮਿਕ ਪ੍ਰਦਰਸ਼ਨੀਆਂ ਲਗਾਈਆਂ ਜਾਂਦੀਆਂ ਹਨ।ਜੇਤੂ ਬੱਚਿਆਂ ਨੂੰ ਧਾਰਮਿਕ ਕਿਤਾਬਾਂ ਇਨਾਮ ਵਜੋਂ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਬੱਚੇ ਗੁਰ ਇਤਿਹਾਸ ਨਾਲ ਜੁੜ ਸਕਣ।
ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।ਜਿਨ੍ਹਾਂ ਵਿੱਚ ਜਸਬੀਰ ਸਿੰਘ ਪ੍ਰਧਾਨ ਸ਼ਹੀਦ ਰਾਜਗੁਰੂ ਨਸ਼ਾ ਵਿਰੋਧੀ ਫਰੰਟ, ਭਾਈ ਪਲਵਿੰਦਰ ਸਿੰਘ ਕਥਾ ਵਾਚਕ ਮਾਨਾਵਾਲਾ ਕਲਾਂ, ਭਾਈ ਰਣਜੀਤ ਸਿੰਘ ਸਿੱਖ ਯੂਥ ਫੈਡਰੇਸ਼ਨ, ਭਾਈ ਲਖਵਿੰਦਰ ਸਿੰਘ ਮਾਨਾਂਵਾਲਾ, ਨਵਪ੍ਰੀਤ ਸਿੰਘ, ਨਿਰਮਲ ਸਿੰਘ ਅਤੇ ਹੋਰ ਸ਼ਾਮਲ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media