ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਅਮਰੀਕਾ ’ਚ ਨਿਊਯਾਰਕ ਦੇ ਰਿਚਮੰਡ ਹਿੱਲ ਵਿਚ ਦੋ ਸਿੱਖਾਂ ’ਤੇ ਹੋਏ ਹਮਲੇ ਦੇ ਇਕ ਪੀੜਤ ਨਾਲ ਮੁਲਾਕਾਤ ਕਰਕੇ
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਹਾਲ ਜਾਣਿਆ।ਸਰੋਆ ਜੋ ਇਸ ਸਮੇਂ ਅਮਰੀਕਾ ਦੇ ਦੌਰੇ ’ਤੇ ਹਨ, ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਰਿਚਮੰਡ ਹਿੱਲ ਘਟਨਾ ਵਿੱਚ ਜ਼ਖ਼ਮੀ ਹੋਏ ਸੱਜਣ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲ ਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਹਮਦਰਦੀ ਪ੍ਰਗਟ ਕੀਤੀ।ਪਰਮਜੀਤ ਸਿੰਘ ਸਰੋਆ ਨੇ ਟੈਲੀਫੋਨ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮਲਾ ਕਰਨ ਵਾਲੇ ਵਿਚੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ।ਉਨ੍ਹਾਂ ਦੱਸਿਆ ਕਿ ਨਿਊਯਾਰਕ ਦੇ ਰਿਚਮੰਡ ਹਿੱਲ ’ਚ ਰਹਿੰਦੇ ਸੱਜਣ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਲਈ ਧੰਨਵਾਦ ਕੀਤਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media