ਸੰਗਰੂਰ, 16 ਅਪ੍ਰੈਲ (ਜਗਸੀਰ ਲੌਂਗੋਵਾਲ) – ਮਾਸਟਰ ਪਰਮ ਵੇਦ, ਵੀ.ਕੇ ਗੁਪਤਾ, ਸੁਦੇਸ਼ ਕੁਮਾਰ, ਗੁਲਜ਼ਾਰ ਸਿੰਘ, ਗੁਰਤੇਜ ਸਿੰਘ ਚਹਿਲ, ਜਸਪਾਲ ਸਿੰਘ,
ਗੁਰਮੇਲ ਸਿੰਘ, ਦਰਸ਼ਨ ਸਿੰਘ ਆਧਾਰਿਤ ਸਥਾਨਕ ਅਫਸਰ ਕਲੋਨੀ ਵਾਸੀਆਂ ਦਾ ਇਕ ਵਫਦ ਬੰਦ ਪਏ ਸੀਵਰੇਜ ਦੇ ਕੰਮ ਨੂੰ ਦੁਬਾਰਾ ਛੇਤੀ ਚਲਾਉਣ ਦੀ ਮੰਗ ਨੂੰ ਲੈ ਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਮਿਲਿਆ।ਮਾਸਟਰ ਪਰਮ ਵੇਦ ਨੇ ਕਿਹਾ ਕਿ ਇਸ ਸਮੇਂ ਸਾਰੀਆਂ ਗਲੀਆਂ ਪੁੱਟੀਆਂ ਪਈਆਂ ਹਨ। ਬਰਸਾਤੀ ਰੁੱਤ ਸਿਰ ‘ਤੇ ਹੈ।ਸੀਵਰੇਜ ਦਾ ਕੰਮ ਬੰਦ ਰਹਿਣ ਦੀ ਹਾਲਤ ਵਿੱਚ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।ਮੈਡਮ ਭਰਾਜ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸੀਵਰੇਜ਼ ਸੰਬੰਧੀ ਕੋਈ ਸਮੱਸਿਆ ਨਾ ਆਵੇ, ਇਸ ਲਈ ਇਹ ਕੰਮ ਰੋਕਿਆ ਹੈ।ਆਉਣ ਵਾਲੇ ਹਫਤੇ ਸਾਰੇ ਨੁਕਤੇ ਜਿਲਾ ਪ੍ਰਸ਼ਾਸਨ ਨਾਲ ਵਿਚਾਰ ਕੇ ਇਹ ਕੰਮ ਦੁਬਾਰਾ ਸ਼ੁਰੂ ਕਰਵਾ ਦਿੱਤਾ ਜਾਵੇਗਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media