ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ) – ਦੇਸ਼ ਭਰ ਵਿੱਚ ਹਰ ਸਾਲ 14 ਤੋਂ 20 ਅਪ੍ਰੈਲ ਤੱਕ “ਫਾਇਰ ਸੇਫ਼ਟੀ ਵੀਕ” ਮਨਾਇਆ ਜਾਂਦਾ ਹੈ।ਸਾਲ 1944 ਵਿੱਚ
ਮੁੰਬਈ ਡੋਕਯਾਰਡ ਵਿਖੇ ਇੱਕ ਸਮੁੰਦਰੀ ਜਹਾਜ਼ ਵਿੱਚ ਭਿਆਨਕ ਅੱਗ ਨੂੰ ਬੁਝਾਉਣ ਲਈ ਗਏ ਫਾਇਰ ਬ੍ਰਿਗੇਡ ਦੇ 89 ਜਾਂਬਾਜ਼ਾਂ ਨੇ ਜਹਾਜ਼ ਵਿਚ ਹੋਏ ਧਮਾਕੇ ਦੌਰਾਨ ਡਿਊਟੀ ਨੂੰ ਪਰਮ ਬਲਿਦਾਨ ਦੇ ਕੇ ਨਿਭਾਇਆ।ਇਹਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਅਤੇ ਦੇਸ਼ ਵਾਸੀਆਂ ਨੂੰ ਫਾਇਰ ਸੇਫ਼ਟੀ ਪ੍ਰਤੀ ਜਾਗਰੂਕ ਕਰਨ ਲਈ ਇਹ ਹਫ਼ਤਾ ਮਨਾਇਆ ਜਾਂਦਾ ਹੈ।ਇਸੇ ਲੜੀ ‘ਚ ਮੇਅਰ ਕਰਮਜੀਤ ਸਿੰਘ ਅਤੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵਲੋਂ ਇਸ ਫਾਇਰ ਸੇਫ਼ਟੀ ਵੀਕ ਦੌਰਾਨ ਫਾਇਰ ਬ੍ਰਿਗੇਡ ਵਿਭਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਰੱਖਿਆ ਗਿਆ।ਮੇਅਰ ਨੇ ਲੁਧਿਆਣਾ ਅਗਨੀ ਕਾਂਡ ਵਿੱਚ ਸ਼ਹੀਦ ਹੋਏ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੇ ਬਲਿਦਾਨ ਨੂੰ ਯਾਦ ਕਰਦੇ ਹੋਏ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਮੌਜ਼ੂਦ ਫਾਇਰ ਬ੍ਰਿਗੇਡ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਨਿਭਾਈ ਜਾ ਰਹੀ ਸੇਵਾਵਾਂ ਦੀ ਸ਼ਲਾਘਾ ਕੀਤੀ।
ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਉਹਨਾਂ ਨੇ ਫਾਇਰ ਬ੍ਰਿਗੇਡ ਵਿਭਾਗ ਦੀਆਂ ਜਰੂਰਤਾਂ ਵੱਲ ਧਿਆਨ ਦਿੰਦੇ ਹੋਏ ਹਰ ਆਧੁਨਿਕ ਸਾਜੋ-ਸਮਾਨ, ਗੱਡੀਆਂ ਅਤੇ ਹੋਰ ਲੋਂੜੀਂਦਾ ਸਮਾਨ ਮੁਹੱਈਆ ਕਰਵਾਇਆ ਹੈ ਜਿਸ ਨਾਲ ਅੱਜ ਨਗਰ ਨਿਗਮ ਅੰਮ੍ਰਿਤਸਰ ਦਾ ਫਾਇਰ ਬ੍ਰਿਗੇਡ ਉਤਰੀ ਭਾਰਤ ਦੇ ਸਭ ਤੋਂ ਆਧੁਨਿਕ ਫਾਇਰ ਸਟੇਸ਼ਨਾਂ ਵਿੱਚ ਪਹਿਲੇ ਨੰਬਰ ‘ਤੇ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media