Sunday, July 19, 2026

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਤੋਂ ਮੰਗਿਆ ਸਹਿਯੋਗ

ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਮੁਲਾਕਾਤ ਕਰਨ ਆਏ ਸਾਬਕਾ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜ਼ਾਂ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਸਹਿਯੋਗੀ ਬਨਣ ਦੀ ਅਪੀਲ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਿਰਮੌਰ ਸੰਸਥਾ ਹੈ ਜੋ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਲੋਕ ਭਲਾਈ ਦੇ ਕਾਰਜ਼ਾਂ ਵਿਚ ਵੀ ਮੋਹਰੀ ਰੋਲ ਅਦਾ ਕਰਦੀ ਹੈ।ਉਨ੍ਹਾਂ ਕਿਹਾ ਕਿ ਕੁੱਝ ਲੋਕ ਸਿੱਖ ਸੰਸਥਾ ਨੂੰ ਢਾਹ ਲਗਾਉਣ ਲਈ ਇਸ ਖਿਲਾਫ ਗਲਤ ਪ੍ਰਚਾਰ ਕਰਦੇ ਹਨ, ਜਿਨ੍ਹਾਂ ਦਾ ਜਵਾਬ ਦੇਣਾ ਸਮੇਂ ਦੀ ਲੋੜ ਹੈ। ਧਾਮੀ ਨੇ ਕਿਹਾ ਕਿ ਸੇਵਾ ਮੁਕਤ ਮੁਲਾਜ਼ਮਾਂ ਨੇ ਲੰਮਾ ਸਮਾਂ ਇਸ ਸੰਸਥਾ ਵਿੱਚ ਸੇਵਾ ਕੀਤੀ ਹੈ ਅਤੇ ਇਥੋ ਦੇ ਕਾਰਜ਼ਾਂ ਬਾਰੇ ਚੰਗੀ ਤਰ੍ਹਾਂ ਜਾਣੂ ਹੋ, ਇਸ ਲਈ ਸਿੱਖ ਸੰਸਥਾ ਖਿਲਾਫ ਹੁੰਦੇ ਪ੍ਰਚਾਰ ਦਾ ਸਾਰਿਆਂ ਨੂੰ ਜਵਾਬ ਦੇਣਾ ਚਾਹੀਦਾ ਹੈ।ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਜਥੇਬੰਦੀ ਦੇ ਪ੍ਰਧਾਨ ਤੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਤੇ ਕੁਲਵੰਤ ਸਿੰਘ ਰੰਧਾਵਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸੰਸਥਾ ਦੇ ਹਰ ਕਾਰਜ਼ ਵਿੱਚ ਸਹਿਯੋਗੀ ਭੂਮਿਕਾ ਨਿਭਾਉਣਗੇ।ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਨਮਾਨਿਤ ਵੀ ਕੀਤਾ।
               ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਹਰਭਜਨ ਸਿੰਘ ਵਕਤਾ, ਸ਼ਹਬਾਜ ਸਿੰਘ, ਸਾਬਕਾ ਅਧਿਕਾਰੀ ਜੋਗਿੰਦਰ ਸਿੰਘ ਅਦਲੀਵਾਲ, ਸੁਰਜੀਤ ਸਿੰਘ ਰੰਧਾਵਾ, ਰਣਜੀਤ ਸਿੰਘ, ਬਲਬੀਰ ਸਿੰਘ, ਹਰਿੰਦਰਪਾਲ ਸਿੰਘ, ਦਿਲਬਾਗ ਸਿੰਘ, ਪਰਵਿੰਦਰ ਸਿੰਘ ਡੰਡੀ, ਪਰਮਜੀਤ ਸਿੰਘ, ਕੁਲਦੀਪ ਸਿੰਘ ਬਾਵਾ, ਗੁਰਦਿੱਤ ਸਿੰਘ, ਟਹਿਲ ਸਿੰਘ ਕੰਡੀਲਾ, ਦਰਸ਼ਨ ਸਿੰਘ ਪੁਰੀਆਂ, ਪ੍ਰੀਤਮ ਸਿੰਘ ਪੁਰੀ, ਇੰਦਰਪਾਲ ਸਿੰਘ, ਮਹਿਤਾਬ ਸਿੰਘ, ਇੰਦਰਜੀਤ ਸਿੰਘ, ਜਸਵੰਤ ਸਿੰਘ ਬਾਪੂ ਆਦਿ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …