Monday, December 23, 2024

ਯਾਦਗਾਰੀ ਹੋਣਗੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸੰਪੂਰਨਤਾ ਸਮਾਗਮ – ਧਾਮੀ

ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸੰਪੂਰਨਤਾ ਸਮਾਗਮ ਖ਼ਾਲਸਈ ਜਾਹੋ ਜਲਾਲ ਨਾਲ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਖ-ਵੱਖ ਸਬ-ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ ਅਤੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ।ਇਸ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਵਿਦਵਾਨ ਕਥਾਵਾਚਕ ਸੰਗਤ ਨਾਲ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 20 ਅਪ੍ਰੈਲ ਨੂੰ ਸ਼ਾਮ ਤੋਂ ਲੈ ਕੇ ਦੇਰ ਰਾਤ ਤੱਕ ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਕੇ ਮਹਿਲ ਵਿਖੇ ਕੀਰਤਨ ਦਰਬਾਰ ਆਯੋਜਿਤ ਕੀਤਾ ਜਾਵੇਗਾ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …