Tuesday, May 6, 2025
Breaking News

ਸਾਊਥ ਇੰਡੀਅਨ ਅਦਾਕਾਰ ਰਾਮ ਚਰਨ ਦੀ ਪਤਨੀ ਮੈਡਮ ਉਪਾਸਨਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਲੰਗਰ ਮਰਯਾਦਾ ਤੋਂ ਪ੍ਰਭਾਵਿਤ ਹੋ ਕੇ ਭੇਟ ਕੀਤੇ 5 ਲੱਖ ਰੁਪਏ

ਅੰਮ੍ਰਿਤਸਰ, 18 ਅਪ੍ਰੈਲ (ਜਗਦਪਿ ਸਿੰਘ) – ਸਾਊਥ ਇੰਡੀਅਨ ਅਦਾਕਾਰ ਰਾਮ ਚਰਨ ਦੀ ਧਰਮ ਪਤਨੀ ਮੈਡਮ ਉਪਾਸਨਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਗੁਰਬਾਣੀ ਕੀਰਤਨ ਸੁਣਿਆ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਅਸਥਾਨਾਂ ਬਾਰੇ ਜਾਣਕਾਰੀ ਹਾਸਲ ਕੀਤੀ।ਮੈਡਮ ਉਪਾਸਨਾ ਅਤੇ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
                    ਮੈਡਮ ਉਪਾਸਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ।ਇਸ ਦੇ ਨਾਲ ਹੀ ਉਨ੍ਹਾਂ ਸਾਊਥ ਦੀ ਸੰਗਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸੁਣਨਾ ਅਤੇ ਲੰਗਰ ਵਿਚ ਸੇਵਾ ਕਰਨਾ ਮਾਨਸਿਕ ਸੰਤੁਸ਼ਟੀ ਦਿੰਦਾ ਹੈ।
                 ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ ਮੈਡਮ ਉਪਾਸਨਾ ਨੇ ਲੰਗਰ ਸੇਵਾ ਅਤੇ ਸੰਗਤ ਦੀ ਸ਼ਰਧਾ ਭਾਵਨਾ ਤੋਂ ਖੁਸ਼ ਹੋ ਕੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 5 ਲੱਖ ਰੁਪਏ ਭੇਟ ਕੀਤੇ।ਉਨ੍ਹਾਂ ਦੱਸਿਆ ਕਿ ਅਪੋਲੋ ਫਾਰਮੇਸੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਸਰਾਂ ਵਿਖੇ ਦੋ ਦਿਨਾਂ ਮੈਡੀਕਲ ਕੈਂਪ ਵੀ ਲਗਾਇਆ ਗਿਆ ਹੈ, ਜਿਸ ਦੌਰਾਨ ਮਰੀਜ਼ਾਂ ਦਾ ਚੈਕਅਪ ਕੈਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।

Check Also

ਪੂਰੇ ਸਮੈਸਟਰ ਦੌਰਾਨ ਵੱਧ ਹਾਜ਼ਰੀਆਂ ਲਗਾਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਅਕਸਰ ਹੀ ਦੇਖਿਆ ਗਿਆ ਹੈ ਕਿ ਸਕੂਲ, ਕਾਲਜ ਪ੍ਰਬੰਧਕਾਂ …