Friday, October 9, 2026

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ‘ਚ ਪਲੇਸਮੈਂਟ ਕੈਂਪ 19 ਅਪ੍ਰੈਲ ਨੂੰ – ਏ.ਡੀ.ਸੀ (ਵਿਕਾਸ)

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 19 ਅਪ੍ਰੈਲ ਨੂੰ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਤਿੰਨ ਕੰਪਨੀਆਂ ਐਚ.ਡੀ.ਬੀ ਫਾਇਨਾਂਸ ਸਰਵਿਸ, ਬਾਇਜੂਸ ਅਤੇ ਡੀ ਮਾਰਟ ਸ਼ਮੂਲੀਅਤ ਕਰਨਗੀਆਂ।ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਬਾਰਵੀਂ ਤੋਂ ਗਰੈਜ਼ੂਏਟ ਹੋਵੇਗੀ।ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕਰ ਸਕਦੇ ਹਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …