ਸੰਗਰੂਰ, 19 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਹਰਨੂਰ ਹੈਲਥ ਕੇਅਰ ਇੰਸਟੋ ਹਰਬਲਜ਼ ਕੰਪਨੀ ਦੇ ਸਹਿਯੋਗ ਨਾਲ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਫੀਲਡ ਅਫਸਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ 20 ਤੇ 21 ਅਪ੍ਰੈਲ 2022 ਨੂੰ ਸਵੇਰੇ 10:30 ਤੋਂ ਦੁਪਹਿਰ 1:00 ਵਜੇ ਤੱਕ ਲੱਗੇਗਾ।ਇਸ ਕੈਂਪ ਵਿੱਚ ਘੱਟੋ ਘੱਟ 12 ਵੀਂ ਪਾਸ 18 ਤੋਂ 30 ਸਾਲ ਉਮਰ ਦੀਆਂ ਕੇਵਲ ਮਹਿਲਾ ਪ੍ਰਾਰਥੀ ਹੀ ਹਿੱਸਾ ਲੈ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਇੰਟਰਵਿਊ ਲਈ ਹਾਜ਼ਰ ਹੋਣ ਵਾਲੇ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਕਾਪੀਆਂ ਅਤੇ ਬਾਇਓ ਡਾਟਾ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸੰਗਰਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …