Friday, October 16, 2026

ਸਾਫ ਸੁਥਰਾ ਤੇ ਜਵਾਬਦੇਹ ਪ੍ਰਸ਼ਾਸ਼ਨ ਹੋਵੇਗਾ ਪਹਿਲ – ਡਿਪਟੀ ਕਮਿਸ਼ਨਰ

ਕਪੂਰਥਲਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਆਈ.ਏ.ਐਸ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਜਨਤਾ ਨੂੰ ਦਿਵਾਉਣਾ ਅਤੇ ਸਮੇਂ ਸਿਰ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਵਾਉਣਾ ਉਨਾਂ ਦੀ ਪਹਿਲ ਹੋਵੇਗੀ।
              ਉਨ੍ਹਾਂ ਕਿਹਾ ਕਿ ਪਬਲਿਕ ਡੀਲਿੰਗ ਵਾਲੇ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਸਮੇਂ ਸਿਰ ਕਰਵਾਇਆ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਬੈਠਕ ਦੌਰਾਨ ਹਦਾਇਤ ਕੀਤੀ ਕਿ ਉਹ ਆਪਣੇ ਪੱਧਰ ’ਤੇ ਦਫਤਰ ‘ਚ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਉਹ ਪੂਰੀ ਲਗਨ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ।
              ਉਨ੍ਹਾਂ ਨੇ ਅਹੁੱਦਾ ਸੰਭਾਲਣ ਉਪਰੰਤ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਏਜੰਸੀਆਂ ਵਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਣਾ ਅਤੇ ਕਿਸਾਨਾਂ ਦੀ ਜਿਣਸ ਦੀ ਅਦਾਇਗੀ ਨਾਲੋਂ ਨਾਲ ਕਰਵਾਉਣਾ ਯਕੀਨੀ ਬਣਾਇਆ ਜਾਵੇ।
                 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਆਦਿਤਿਯਾ ਉੱਪਲ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ) ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ੍ਰੀਮਤੀ ਦਲਜੀਤ ਕੌਰ, ਐਸ.ਪੀ ਜਸਬੀਰ ਸਿੰਘ, ਚਾਰੇ ਵਿਧਾਨ ਸਭਾ ਹਲਕਿਆਂ ਦੇ ਐਸ.ਡੀ.ਐਮ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …